ਪੀਜੀਆਰਐਸ ਪੋਰਟਲ ਤੇ ਆਈਆਂ ਸ਼ਿਕਾਇਤਾਂ ਦਾ ਹੋਵੇ ਸਮਾਂ ਬੱਧ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ ਜਨਰਲ

ਫਾਜ਼ਿਲਕਾ, 21 ਜੂਨ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੋਕ ਸ਼ਿਕਾਇਤਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਪੀਜੀਆਰਐਸ ਪੋਰਟਲ ਤੇ ਆਈਆਂ ਸਿਕਾਇਤਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਇਕ ਬੈਠਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਪ੍ਰਧਾਨਗੀ ਹੇਠ ਹੋਈ।
ਬੈਠਕ ਵਿਚ ਉਨ੍ਹਾਂ ਨੇ ਨਿਰਦੇਸ਼ ਕੀਤੇ ਕਿ ਹਰੇਕ  ਸ਼ਿਕਾਇਤ ਦਾ ਤੇਜੀ ਨਾਲ ਨਿਪਟਾਰਾ ਕੀਤਾ ਜਾਵੇ ਅਤੇ ਸ਼ਿਕਾਇਤਕਰਤਾ ਦੀ ਮੁਸਕਿਲ ਦਾ ਨਿਯਮਾਂ ਅਨੁਸਾਰ ਹੱਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਅਧਿਕਾਰੀ ਵੱਲੋਂ ਨਿਰਧਾਰਤ ਸਮੇਂ ਤੋਂ ਜਿਆਦਾ ਸਮੇਂ ਲਈ ਸ਼ਿਕਾਇਤ ਬਕਾਇਆ ਰਹੇਗੀ ਤਾਂ ਉਸ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਦਫ਼ਤਰ ਦੇ ਫੀਲਡ ਅਫ਼ਸਰ ਕਮ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਪੀਸੀਐਸ ਨੇ ਆਖਿਆ ਕਿ ਉਹ ਨਿਯਮਤ ਤੌਰ ਤੇ ਇਸ ਸਬੰਧੀ ਸਮੀਖਿਆ ਕਰਣਗੇ ਅਤੇ ਕਿਸੇ ਵੀ ਪੱਧਰ ਤੇ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦਫ਼ਤਰ ਵਿਚ ਆਨਲਾਈਨ ਜਾਂ ਦਸਤੀ ਆਉਣ ਵਾਲੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

[wpadcenter_ad id='4448' align='none']