ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਮਾਨਸਾ, 10 ਜੂਨ :
ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਹਿੱਤ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ।
ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹੇਗਾ। 

[wpadcenter_ad id='4448' align='none']