ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਮਾਨਸਾ, 10 ਜੂਨ :ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਹਿੱਤ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ […]

ਮਾਨਸਾ, 10 ਜੂਨ :
ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਹਿੱਤ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ।
ਇਹ ਹੁਕਮ 31 ਜੁਲਾਈ, 2024 ਤੱਕ ਲਾਗੂ ਰਹੇਗਾ। 

Tags:

Latest

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
‘ਆਪ’ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਵਿਰੁਧ ਘੰਟਾ ਘਰ ਵਿਖੇ ਰੋਸ਼ ਪ੍ਰਦਰਸ਼ਨ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ