Thursday, January 23, 2025

ਬਿਸਤ-ਦੋਆਬ ਨਹਿਰ ਵਿਚ ਨਿਰੰਤਰ ਹੋਵੇਗਾ ਪਾਣੀ ਦਾ ਵਹਾਅ

Date:

ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ।
ਅੱਜ ਇੱਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇu ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ ‘ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।




Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।