ਨਹੀਂ ਜੁੜਿਆ ਨਹੁੰ ਮਾਸ ਦਾ ਰਿਸ਼ਤਾ,BJP ਇਕੱਲੀ ਲੜੇਗੀ ਪੰਜਾਬ ‘ਚ ਚੋਣਾਂ

Date:

There will be no alliance
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਇਕੱਲੇ ਹੀ ਚੋਣਾਂ ਲੜੇਗੀ। ਇਸ ਦਾ ਐਲਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਐਕਸ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ‘ਚ ਭਾਜਪਾ ਇਕੱਲੇ ਹੀ ਲੋਕ ਸਭਾ ਚੋਣਾਂ ਲੜੇਗੀ। ਅੱਗੇ ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ, ਪਾਰਟੀ ਵਰਕਰਾਂ ਅਤੇ ਆਗੂਆਂ ਦੀ ਰਾਏ ਲੈਣ ਮਗਰੋਂ ਪੰਜਾਬ ਦੇ ਭਵਿੱਖ, ਜਵਾਨੀ, ਕਿਸਾਨੀ ਅਤੇ ਸਾਰਿਆਂ ਦੀ ਬਿਹਤਰੀ ਵਾਸਤੇ ਇਹ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ। ਕਿਸਾਨਾਂ ਦੀਆਂ ਫ਼ਸਲਾਂ ਦਾ ਇਕ-ਇਕ ਦਾਣਾ ਪਿਛਲੇ 10 ਸਾਲਾਂ ‘ਚ ਚੁੱਕਿਆ ਗਿਆ ਹੈ ਅਤੇ ਫ਼ਸਲ ਦਾ ਭੁਗਤਾਨ ਹਫ਼ਤੇ ਦੇ ਅੰਦਰ-ਅੰਦਰ ਕਿਸਾਨਾਂ ਦੇ ਖ਼ਾਤਿਆਂ ‘ਚ ਪਹੁੰਚਿਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜੋ ਖੁੱਲ੍ਹਿਆ ਹੈ, ਇਹ ਵੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਹੀ ਹੋਇਆ ਹੈ।

also read :- ਪੰਜਾਬ ‘ਚ ਆਉਂਦੀਆਂ ਤਾਰੀਖ਼ਾਂ ਨੂੰ ਖ਼ਰਾਬ ਰਹੇਗਾ ਮੌਸਮ !

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਮੁੱਖ ਰੱਖ ਕੇ ਹੀ ਭਾਰਤ ਅੱਗੇ ਤਰੱਕੀ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ ਹੀ ਇਹ ਫ਼ੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ‘ਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੀਆਂ ਖ਼ਬਰਾਂ ਦਾ ਬਾਜ਼ਾਰ ਗਰਮ ਸੀ ਅਤੇ ਕਿਤੇ ਨਾ ਕਿਤੇ ਲੋਕਾਂ ਨੂੰ ਵੀ ਇਹ ਹੀ ਲੱਗ ਰਿਹਾ ਸੀ ਕਿ ਇਹ ਗਠਜੋੜ ਹੋ ਜਾਵੇਗਾ ਪਰ ਅੱਜ ਸੁਨੀਲ ਜਾਖੜ ਨੇ ਇਹ ਬਿਲਕੁਲ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ‘ਚ ਅਕਾਲੀ ਦਲ ਨਾਲ ਭਾਜਪਾ ਦਾ ਗਠਜੋੜ ਨਹੀਂ ਹੋਵੇਗਾ ਅਤੇ ਭਾਜਪਾ ਸਾਰੀਆਂ 13 ਦੀਆਂ 13 ਸੀਟਾਂ ‘ਤੇ ਸੂਬੇ ‘ਚ ਇਕੱਲੇ ਹੀ ਚੋਣਾਂ ਲੜੇਗੀ।There will be no alliance

Share post:

Subscribe

spot_imgspot_img

Popular

More like this
Related