ਹਲਕੇ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਚੇਅਰਮੈਨ ਜਤਿੰਦਰ ਭੱਲਾ

ਹਲਕੇ ਦੇ ਵਿਕਾਸ ਲਈ ਫੰਡਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕਮੀ : ਚੇਅਰਮੈਨ ਜਤਿੰਦਰ ਭੱਲਾ

ਬਠਿੰਡਾ, 23 ਅਗਸਤ : ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਸ ਜਤਿੰਦਰ ਭੱਲਾ […]

ਬਠਿੰਡਾ, 23 ਅਗਸਤ : ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਚੇਅਰਮੈਨ ਸ ਜਤਿੰਦਰ ਭੱਲਾ ਨੇ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਪਿੰਡ ਬੱਲੂਆਣਾ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਨਾਲ ਬਣੀ ਗਲੀ ਦਾ ਉਦਘਾਟਨ ਕੀਤਾ ਜਦੋਂ ਕਿ ਇਸੇ ਪਿੰਡ ਵਿੱਚ ਹੀ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟਰਲਾਕਿੰਗ ਟਾਇਲਾਂ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਤੇ ਆਮ ਲੋਕਾਂ ਦੀ ਰਾਇ ਅਤੇ ਸੁਝਾਵਾਂ ਤੋਂ ਬਾਅਦ ਹਲਕੇ ਅੰਦਰ ਹੋਰ ਵੀ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਹੈ ਕਿ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੀਆਂ ਮੰਜ਼ਿਲਾਂ ’ਤੇ ਲੈ ਕੇ ਜਾਇਆ ਜਾਵੇ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਪੰਜਾਬ ਦੇ ਲੋਕ ਉਨ੍ਹਾਂ ਦਾ ਸਾਥ ਦੇਣ।

ਇਸ ਮੌਕੇ ਬੀਡੀਪੀਓ ਬਠਿੰਡਾ ਭਪਿੰਦਰ ਸਿੰਘ, ਬੀਡੀਪੀਓ ਸੰਗਤ ਜਗਸਿਮਰਨ ਸਿੰਘ, ਪੰਚਾਇਤ ਅਫਸਰ ਇਕਬਾਲ ਸਿੰਘ, ਜੇਈ ਧੀਰਜ ਕੁਮਾਰ ਤੋਂ ਇਲਾਵਾ ਪਿੰਡ ਦੇ ਮੋਹਤਵਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਆਦਿ ਹਾਜ਼ਰ ਸਨ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ