Friday, January 10, 2025

ਫਤਹਿਗੜ੍ਹ ਸਾਹਿਬ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

Date:

ਫਤਹਿਗੜ੍ਹ ਸਾਹਿਬ, 19 ਜੂਨ

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ।

     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਹਰੇਕ ਸੈਸ਼ਨ (ਯੋਗਾ ਕਲਾਸ) ਵਿੱਚ ਘੱਟੋ-ਘੱਟ 25 ਵਿਅਕਤੀਆਂ ਦਾ ਦਾਖਲਾ ਲਾਜ਼ਮੀ ਹੈ ਅਤੇ ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਸਾਡੇ ਜ਼ਿਲ੍ਹੇ ਵਿੱਚ  19 ਯੋਗਾ ਕੋਚ ਉਪਲਬਧ ਹਨ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 109 ਵੱਖ-ਵੱਖ ਥਾਵਾਂ ‘ਤੇ ਲਗਾਈਆਂ ਜਾ ਰਹੀਆਂ ਇਨ੍ਹਾਂ ਯੋਗਾ ਕਲਾਸਾਂ ਨਾਲ 2800 ਤੋਂ ਵੱਧ ਜ਼ਿਲ੍ਹਾ ਨਿਵਾਸੀ ਲਾਭ ਉਠਾ ਰਹੇ ਹਨ।

   ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ 8:15 ਵਜੇ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ ਤਾਂ ਜੋ ਦਫ਼ਤਰ ਜਾਣ ਵਾਲਿਆਂ ਅਤੇ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਲਾਭ ਮਿਲ ਸਕੇ।

     ਉਨ੍ਹਾਂ ਕਿਹਾ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ। ਜਿਸ ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ / ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਵੇਗਾ।

         ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਇਹ ਯੋਗਾ ਕਲਾਸਾਂ ਫਤਹਿਗੜ੍ਹ ਸਾਹਿਬ ਸ਼ਹਿਰ ਦੇ ਨਾਲ ਨਾਲ, ਬਲਾਕ ਸਰਹਿੰਦ,ਖੇੜ੍ਹਾ, ਬਸੀ ਪਠਾਣਾ, ਮੰਡੀ ਗੋਬਿੰਦਗੜ੍ਹ, ਅਮਲੋਹ ਵਿਖੇ ਵੀ ਲਗਾਈਆਂ ਗਈਆਂ ਹਨ।  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਿਹਤ ਲਾਭ ਲੈਣ ਦੀ ਅਪੀਲ ਕੀਤੀ।

Share post:

Subscribe

spot_imgspot_img

Popular

More like this
Related

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ...

ਕੈਬਨਿਟ ਮੰਤਰੀਆਂ ਵੱਲੋਂ ਜੰਗਲਾਤ ਵਰਕਰਜ਼ ਯੂਨੀਅਨ ਨਾਲ ਮੁਲਾਕਾਤ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ...