ਭਲਾਈਆਣਾ/ਸ਼੍ਰੀ ਮੁਕਤਸਰ ਸਾਹਿਬ 28 ਅਗਸਤ
ਪੰਜਾਬ ਸਰਕਾਰ ਪੁਰਾਤਨ ਪੰਜਾਬੀ ਅਮੀਰ ਵਿਰਸੇ ਪ੍ਰਫੁੱਲਤ ਕਰਨ ਲਈ ਯਤਨ ਕਰ ਰਹੀ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਲਾਈਆਣਾ ਵਿਖੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦਾ ਮਿਤੀ 28 ਅਗਸਤ ਤੋਂ 30 ਅਗਸਤ ਤੱਕ ਆਯੋਜਨ ਕੀਤਾ ਜਾ ਰਿਹਾ ਹੈ
ਇਸ ਮੇਲੇ ਵਿੱਚ ਜ਼ਿਲ੍ਹੇ ਦੇ ਸਕੂਲਾਂ ਦੀਆਂ ਵਿਦਿਆਰਥਨਾਂ ਵੱਲੋਂ ਖੋ ਖੋ, ਕਬੱਡੀ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਇਸ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਲੜਕੀਆਂ ਵੱਲੋਂ ਮਨਮੋਹਕ, ਭੰਗੜਾ ਕਵਿਤਾਵਾਂ, ਨਾਟਕਾਂ, ਕੋਰੀਓਗ੍ਰਾਫੀ ਦੀ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।
ਇਸ ਮੇਲੇ ਵਿੱਚ ਡਾ. ਸੰਜੀਵ ਸ਼ਰਮਾ ਐਸ.ਡੀ.ਐਮ. ਮਲੋਟ ਵੱਲੋਂ ਨਸ਼ਿਆਂ ’ਤੇ ਲਿਖਿਆ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਤੋਂ ਇਲਾਵਾ ਮੇਲੇ ਵਿੱਚ ਪੰਜਾਬ ਦੇ ਪੁਰਾਤਨ ਵਿਰਸੇ ਨੂੰ ਦਰਸਾਉਂਦੀਆਂ ਸਟਾਲਾਂ ਸਵੈ ਹੈਲਪ ਗਰੁੱਪ ਵੱਲੋਂ ਲਗਾਈਆਂ ਗਈਆਂ।