Thursday, January 9, 2025

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ

Date:

*ਅਜੌਕੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਅਤਿ ਜਰੂਰੀ: ਡਾ: ਸੋਨਾ ਥਿੰਦ

ਫ਼ਤਹਿਗੜ੍ਹ ਸਾਹਿਬ, 08 ਜਨਵਰੀ:

                 ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿਛਲੇ ਦਿਨੀਂ ਮੋਹਾਲੀ ਜ਼ਿਲ੍ਹੇ ਦੇ ਖਰੜ ਵਿਖੇ ਹੋਈ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਮੈਡਲ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਸਨਮਾਨਤ ਕੀਤਾ। ਵਰਨਣਯੋਗ ਹੈ ਖਿਡਾਰਨ ਖੁਸ਼ੀ ਤੇ ਸਨੇਹਾ ਨੇ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਸੋਨ ਤਮਗਾ ਤੇ ਖਿਡਾਰਨ ਤਮੰਨਾ ਨੇ ਚਾਂਦੀ ਦਾ ਤਮਗਾ ਜਿੱਤਿਆ ਹੈ।

                 ਇਸ ਮੌਕੇ ਖਿਡਾਰੀਆਂ ਨੂੰ ਉਤਸਾਹਤ ਕਰਦਿਆਂ ਡਾਂ ਸੋਨਾ ਥਿੰਦ ਨੇ ਕਿਹਾ ਕਿ ਸਖਤ ਮਿਹਨਤ ਤੇ ਲਗਨ ਨਾਲ ਕੋਈ ਵੀ ਵੱਡੇ ਤੋਂ ਵੱਡਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ ਅਤੇ ਇਨ੍ਹਾਂ ਖਿਡਾਰੀਆਂ ਨੇ ਇਹ ਮੱਲ੍ਹਾਂ ਮਾਰ ਕੇ ਆਪਣੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਵੱਲੋਂ ਪ੍ਰਾਪਤ ਕੀਤੇ ਗਏ ਟੀਚੇ ਤੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਫੈਸਲਿਆਂ ਸਦਕਾ ਪੰਜਾਬ ਦੇ ਖਿਡਾਰੀ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜੌਕੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਬਹੁਤ ਜਰੂਰੀ ਹੈ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਭਾਗ ਲੈ ਕੇ ਸਖਤ ਮਿਹਨਤ ਕਰਨ ਤਾਂ ਜੋ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ।

                ਇਸ ਮੌਕੇ ਕਲੱਬ ਦੇ ਪ੍ਰਧਾਨ ਸੋਨੂੰ ਗੋਬਿੰਦਗੜ੍ਹੀਆ ਸਮਾਜ ਸੇਵਕ, ਕੌਂਸਲਰ ਅਮਿਤ ਠਾਕੁਰ, ਸਮਾਜ ਸੇਵੀ ਦੀਪਕ ਤੋਂ ਇਲਾਵਾ ਖਿਡਾਰੀ ਵੀ ਹਾਜਰ ਸਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related