Three students died due to flooding
ਦਿੱਲੀ ਪੁਲਸ ਨੇ ਐਤਵਾਰ ਨੂੰ ਉਸ ਕੋਚਿੰਗ ਸੈਂਟਰ ਦੇ ਮਾਲਕ ਅਤੇ ਕੋਆਰਡੀਨੇਟਰ ਨੂੰ ਹਿਰਾਸਤ ਵਿਚ ਲੈ ਲਿਆ, ਜਿਸ ਦੇ ਬੇਸਮੈਂਟ ਵਿਚ ਮੀਂਹ ਦਾ ਪਾਣੀ ਭਰਨ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਇਸ ਘਟਨਾ ਦੇ ਸਬੰਧ ‘ਚ ਗੈਰ-ਇਰਾਦਤਨ ਕਤਲ ਸਮੇਤ ਹੋਰ ਦੋਸ਼ਾਂ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਸ ਦੇ ਡਿਪਟੀ ਕਮਿਸ਼ਨਰ (ਡੀਸੀਪੀ) ਐੱਮ. ਹਰਸ਼ਵਰਧਨ ਨੇ ਕਿਹਾ,“ਅਸੀਂ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 105 (ਗੈਰ-ਇਰਾਦਤਨ ਕਤਲ), 106 (1) (ਜਲਦਬਾਜ਼ੀ ਅਤੇ ਲਾਪਰਵਾਹੀ ‘ਚ ਕੀਤੇ ਕੰਮ ਨਾਲ ਕਿਸੇ ਵਿਅਕਤੀ ਦੀ ਮੌਤ ਦਾ ਕਾਰਨ ਬਣਨਾ), 115 (2) (ਇੱਛਾ ਨਾਲ ਸੱਟ ਪਹੁੰਚਾਉਣ ਦੀ ਸਜ਼ਾ), 290 (ਇਮਾਰਤਾਂ ਨੂੰ ਸੁੱਟਣ, ਮੁਰੰਮਤ ਕਰਨ ਜਾਂ ਬਣਾਉਣ ਦੇ ਸੰਬੰਧ ‘ਚ ਲਾਪਰਵਾਹੀ) ਅਤੇ ਧਾਰਾ 35 ਦੇ ਅਧੀਨ ਐੱਫ.ਆਈ.ਆਰ. ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਅਸੀਂ 2 ਲੋਕਾਂ- ਕੋਚਿੰਗ ਸੈਂਟਰ ਦੇ ਮਾਲਕ ਅਤੇ ਕੋਆਰਡੀਨੇਟਰ ਨੂੰ ਹਿਰਾਸਤ ‘ਚ ਲਿਆ ਹੈ।” Three students died due to flooding
also read :- ਨਗਰ ਕੌਂਸਲ ਬਰੇਟਾ ਸ਼ਹਿਰ ‘ਚ ਟੈਕਸਾਂ ‘ਚ ਭਾਰੀ ਕਟੌਤੀ- ਵਿਧਾਇਕ ਬੁੱਧ ਰਾਮ
ਡੀ.ਸੀ.ਪੀ. ਨੇ ਕਿਹਾ,”ਤਲਾਸ਼ ਅਤੇ ਬਚਾਅ ਮੁਹਿੰਮ ਖ਼ਤਮ ਹੋ ਗਈ ਹੈ। ‘ਬੇਸਮੈਂਟ’ ਤੋਂ ਕੁੱਲ 3 ਲਾਸ਼ਾਂ ਮਿਲੀਆਂ ਹਨ। ਸਾਰਿਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਅਸੀਂ ਘਟਨਾ ਬਾਰੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ।” ਬਚਾਅ ਮੁਹਿੰਮ ਦੌਰਾਨ 2 ਵਿਦਿਆਰਥਣਾਂ ਅਤੇ ਇਕ ਵਿਦਿਆਰਥੀ ਦੀਆਂ ਲਾਸ਼ਾਂ ਹਾਦਸੇ ਵਾਲੀ ਜਗ੍ਹਾ ਤੋਂ ਬਰਾਮਦ ਕੀਤੀਆਂ ਗਈਆਂ। ਇਹ ਮੁਹਿੰਮ ਪੁਲਸ ਅਤੇ ਫਾਇਰ ਬ੍ਰਿਗੇਡ ਵਿਭਾਗ ਨੇ ਚਲਾਈ। ਪੁਲਸ ਨੇ ਦੱਸਿਆ ਕਿ ਇਸ ਘਟਨਾ ‘ਚ ਮਾਰੇ ਗਏ ਵਿਦਿਆਰਥੀਆਂ ਦੀ ਪਛਾਣ ਉੱਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਦੀ ਸ਼੍ਰੇਆ ਯਾਦਵ, ਤੇਲੰਗਾਨਾ ਦੀ ਤਾਨਿਆ ਸੋਨੀ ਅਤੇ ਕੇਰਲ ‘ਚ ਏਰਨਾਕੁਲਮ ਦੇ ਰਹਿਣ ਵਾਲੇ ਨਵੀਨ ਦਲਵਿਨ ਵਜੋਂ ਕੀਤੀ ਗਈ ਹੈ।Three students died due to flooding