ਜਨ ਸੁਣਵਾਈ ਕੈਂਪਾਂ ਰਾਹੀਂ ਪ੍ਰਸ਼ਾਸ਼ਨ ਦੀ ਲੋਕਾਂ ਨਾਲ ਨੇੜਤਾ ਹੋਰ ਵਧੀ – ਡਿਪਟੀ ਕਮਿਸ਼ਨਰ

ਭਿੰਡਰ ਕਲਾਂ/ਮੋਗਾ, 4 ਸਤੰਬਰ (000) – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਅਤੇ ਅਧਿਕਾਰੀ ਖੁਦ ਕੈਂਪਾ ਦਾ ਦੌਰਾ ਕਰ ਰਹੇ ਹਨ। ਜਨ ਸੁਣਵਾਈ ਕੈਂਪਾਂ ਰਾਹੀਂ ਪ੍ਰਸ਼ਾਸ਼ਨ ਦੀ ਲੋਕਾਂ ਨਾਲ ਨੇੜਤਾ ਹੋਰ ਵਧੀ ਹੈ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਸਾਰੰਗਲ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 27 ਸਤੰਬਰ ਤੱਕ ਦੇ ਜਨ ਸੁਣਵਾਈ ਕੈਂਪਾਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ, ਇਹਨਾਂ ਕੈਂਪਾਂ ਦੀ ਅਗਵਾਈ ਉਹ ਖੁਦ ਕਰ ਰਹੇ ਹਨ। ਪਿੰਡਾਂ ਦੇ ਕਲੱਸਟਰ ਬਣਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।
ਇਸ ਮੌਕੇ ਉਹਨਾਂ ਪਿੰਡ ਵਾਸੀਆਂ ਦੀਆਂ ਮੰਗਾਂ ਜਿੰਨਾ ਵਿੱਚ ਛੱਪੜ ਦੀ ਸਫਾਈ, ਖੇਡ ਮੈਦਾਨ ਵਿਚ ਲਾਈਟਸ ਲਗਾਉਣੀਆਂ ਅਤੇ ਪੀਣ ਵਾਲੇ ਪਾਣੀ ਵਿੱਚ ਗੰਦਾ ਪਾਣੀ ਰਲਣ ਤੋਂ ਰੋਕਣ ਲਈ ਉਪਰਾਲੇ ਕਰਨ ਦੀ ਮੰਗ ਰੱਖੀ ਗਈ, ਨੂੰ ਤੁਰੰਤ ਹੱਲ ਕਰਨ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਕਈ ਅਰਜ਼ੀਕਰਤਾਵਾਂ ਨੂੰ ਮੌਕੇ ਉੱਤੇ ਸੇਵਾਵਾਂ ਮੁਹਈਆ ਕਰਵਾਈਆਂ ਗਈਆਂ।
ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਮਿਤੀ 6 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਵੈਰੋਕੇ, ਰਾਜਿਆਣਾ, ਉੱਗੇ ਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੈਰੋਕੇ ਗੁਰਦੁਆਰਾ ਭਾਈ ਦਰਬਾਰੀ ਦਾਸ ਵਿਖੇ ਸੁਣੀਆਂ ਜਾਣਗੀਆਂ। ਮਿਤੀ 11 ਸਤੰਬਰ ਨੂੰ  ਦਿਨ ਬੁੱਧਵਾਰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ, ਦੀਨਾ, ਰੌਂਤਾ, ਬੁਰਜ ਹਮੀਰਾ, ਗਾਜਿਆਣਾ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਰੌਂਤਾ ਵੱਡਾ ਗੁਰਦੁਆਰਾ ਸਾਹਿਬ ਵਿਖੇ ਸੁਣੀਆਂ ਜਾਣਗੀਆਂ। 13 ਸਤੰਬਰ ਦਿਨ ਸੁ਼ੱਕਰਵਾਰ ਨੂੰ ਤਹਿਸੀਲ ਮੋਗਾ ਦੇ ਪਿੰਡ ਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਢੁੱਡੀਕੇ ਕਮਿਊਨਿਟੀ ਹਾਲ ਵਿਖੇ ਸੁਣੀਆਂ ਜਾਣਗੀਆਂ। ਮਿਤੀ 18 ਸਤੰਬਰ ਦਿਨ ਬੁੱਧਵਾਰ ਨੂੰ ਤਹਿਸੀਲ ਮੋਗਾ ਦੇ ਪਿੰਡ ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਅਜੀਤਵਾਲ ਸਬ ਤਹਿਸੀਲ ਕੰਪਲੈਕਸ ਵਿਖੇ ਸੁਣੀਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਮੀਨੀਆਂ, ਨੰਗਲ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਵਿਖੇ ਸੁਣੀਆਂ ਜਾਣਗੀਆਂ। ਮਿਤੀ 25 ਸਤੰਬਰ ਦਿਨ ਬੁੱਧਵਾਰ ਨੂੰ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ ਫੂਲਾ ਸਿੰਘ ਪੱਤੀ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਧਰਮਕੋਟ ਦੇ ਪਿੰਡ ਲੁਹਾਰਾ, ਜਨੇਰ ਗਲੋਟੀ, ਦਾਤੇਵਾਲ, ਨਿਹਾਲਗੜ੍ਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਫੱਕਰ ਬਾਬਾ ਦਾਮੂੰਸ਼ਾਹ ਲੁਹਾਰਾ ਵਿਖੇ ਸੁਣੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗ ਇਨ੍ਹਾਂ ਜਨ ਸੁਣਵਾਈ ਕੈਂਪਾਂ ਵਿੱਚ ਹਾਜ਼ਰ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨ ਨੂੰ ਯਕੀਨੀ ਬਣਾਏਗਾ। ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸ਼ੂਭੀ ਆਂਗਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

[wpadcenter_ad id='4448' align='none']