ਪੋਲਿੰਗ ਮੁਕੰਮਲ ਹੋਣ ਤੱਕ ਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ “ਡਰਾਈ ਡੇਅ” ਘੋਸ਼ਿਤ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 30 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ ਜਸਪ੍ਰੀਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ’ਚ 30 ਮਈ 2024 ਨੂੰ ਸ਼ਾਮ 6 ਵਜੇ ਤੋਂ ਲੈ ਕੇ ਮਿਤੀ 01 ਜੂਨ 2024 ਨੂੰ (ਵੋਟਾਂ ਵਾਲੇ ਦਿਨ) ਸ਼ਾਮ 6 ਵਜ਼ੇ ਤੱਕ ਅਤੇ ਮਿਤੀ 4 ਜੂਨ 2024 ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ “ਡਰਾਈ ਡੇਅ” ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਮੁਤਾਬਿਕ ਸ਼ਰਾਬ ਦੇ ਠੇਕੇ (ਦੇਸੀ ਤੇ ਅੰਗਰੇਜ਼ੀ) ਬੰਦ ਕਰਨ ਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ’ਤੇ ਰੋਕ ਲਗਾਈ ਗਈ ਹੈ। ਹੁਕਮ ਹੋਟਲਾਂ ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ’ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।

ਹੁਕਮ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਤੇ ਸਹਾਇਕ ਕਮਿਸ਼ਨਰ (ਆਬਕਾਰੀ) ਬਠਿੰਡਾ ਰੇਂਜ, ਬਠਿੰਡਾ ਇਸ ਹੁਕਮ ਦੀ ਸਖਤੀ ਨਾਲ ਪਾਲਣਾ ਕਰਵਾਉਣੀ ਯਕੀਨੀ ਬਣਾਉਣਗੇ।

[wpadcenter_ad id='4448' align='none']