ਚੌਗਿਰਦੇ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣੇ ਸਮੇਂ ਦੀ ਲੋੜ – ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਹਰਪ੍ਰੀਤ ਕੌਰ ਰੰਧਾਵਾ

ਲੁਧਿਆਣਾ, 24 ਸਤੰਬਰ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾਂ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮਨਜਿੰਦਰ ਸਿੰਘ ਵੱਲੋਂ  ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਅਤੇ ਵੱਡੇ ਪੱਧਰ ‘ਤੇ ਦਰੱਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਅਤੇ ਚੌਗਿਰਦੇ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਦਰੱਖਤ ਲਗਾਉਣਾ ਸਮੇਂ ਦੀ ਲੋੜ ਹੈ।

ਜ਼ਿਕਰਯੋਗ ਹੈ ਕਿ ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 01 ਜੁਲਾਈ ਤੋਂ 30 ਸਤੰਬਰ, 2024 ਦੌਰਾਨ ਵਾਤਾਵਰਨ ਅਤੇ ਚੌਗਿਰਦੇ ਦੀ ਰੱਖਿਆ ਲਈ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ।

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਵਿੰਦਰ ਸਿੰਘ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ, ਵਣ ਵਿਭਾਗ, ਜੇਲ੍ਹ ਵਿਭਾਗ ਅਤੇ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਪੂਰੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਦਰੱਖਤ ਲਗਾਏ ਜਾ ਸਕਣ ਅਤੇ ਲੁਧਿਆਣਾ ਨੂੰ ਪ੍ਰਦੂਸ਼ਨ ਰਹਿਤ ਕੀਤਾ ਜਾ ਸਕੇ।

ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਜੇਲ੍ਹ ਦਾ ਵੀ ਵਿਸ਼ੇਸ਼ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਹਵਾਲਾਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਜੇਲ੍ਹ ਅਧਿਕਾਰੀਆਂ ਨੂੰ ਇਨ੍ਹਾਂ ਮੁਸ਼ਕਿਲਾਂ ਦੇ ਹੱਲ ਬਾਰੇ ਹਦਾਇਤਾਂ ਜਾਰੀ ਕਰਦਿਆਂ ਮੁਫ਼ਤ ਕਾਨੂੰਨੀ ਸੇਵਾਵਾਂ ਸਕੀਮ ਬਾਰੇ ਵੀ ਕੈਦੀਆਂ ਅਤੇ ਹਵਾਲਾਤੀਆਂ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ।

ਇਸ ਮੌਕੇ ਤੇ ਕਾਨੂੰਨ ਅਤੇ ਨਿਆਂ ਮੰਤਰਾਲਾ, ਭਾਰਤ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਏਕ ਪੇੜ ਮਾਂ ਕੇ ਨਾਮ’ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮਨਜਿੰਦਰ ਸਿੰਘ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ, ਲੁਧਿਆਣਾ ਵਿਖੇ ਬੂਟੇ ਲਗਾਏ ਗਏ।

ਇਸ ਮੌਕੇ ਸ਼ਿਵਰਾਜ ਸਿੰਘ ਨੰਦਗੜ੍ਹੀਆ, ਸੁਪਰਡੰਟ, ਕੇਂਦਰੀ ਜੇਲ੍ਹ, ਲੁਧਿਆਣਾ, ਬਲਵੀਰ ਸਿੰਘ, ਡਿਪਟੀ ਸੁਪਰਡੰਟ, ਕੇਂਦਰੀ ਜੇਲ੍ਹ, ਲੁਧਿਆਣਾ, ਜਸਪਾਲ ਸਿੰਘ, ਸੁਪਰਡੰਟ, ਜਨਾਨਾਂ ਜੇਲ੍ਹ, ਲੁਧਿਆਣਾ ਅਤੇ ਗੁਰਪ੍ਰੀਤ ਸਿੰਘ, ਸੁਪਰਡੰਟ, ਬੋਰਸਟਲ ਜੇਲ੍ਹ, ਲੁਧਿਆਣਾ, ਵਰਿੰਦਰਜੀਤ ਸਿੰਘ ਰੰਧਾਵਾ, ਚੀਫ ਅਤੇ ਸਮੂਹ ਲੀਗਲ ਏਡ ਡਿਫੈਂਸ ਕੌਸਲ ਟੀਮ ਵੀ ਮੌਜੂਦ ਸੀ।

[wpadcenter_ad id='4448' align='none']