Time of government offices changed ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਟਾਈਮਿੰਗ ਵਿਚ ਵੱਡਾ ਬਦਲਾਅ ਕੀਤਾ ਹੈ। ਹੁਣ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫ਼ੈਸਲਾ 2 ਮਈ ਤੋਂ ਲਾਗੂ ਹੋਵੇਗਾ, ਜੋਕਿ 15 ਜੁਲਾਈ ਤੱਕ ਲਾਗੂ ਰਹੇਗਾ।
ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੇਗੀ, ਕਿਉਂਕਿ ਜ਼ਿਆਦਾ ਗਰਮੀ ਹੋਣ ਸਰਕਾਰੀ ਦਫ਼ਤਰਾਂ ‘ਚ ਕੰਮ ਜਲਦੀ ਹੋਣ ਨਾਲ ਮੁਲਾਜ਼ਮ ਵੀ ਜਲਦੀ ਵਿਹਲੇ ਹੋ ਜਾਣਗੇ। ਭਗੰਵਤ ਮਾਨ ਨੇ ਕਿਹਾ ਕਿ 2 ਵਜੇ ਸਾਰੀ ਸਰਕਾਰੀ ਦਫ਼ਤਰ ਬੰਦ ਹੋ ਜਾਣਗੇ ਅਤੇ ਇਸ ਨਾਲ ਬਿਜਲੀ ਦੀ ਵੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਵੀ 2 ਮਈ ਤੋਂ ਸਵੇਰੇ 7.30 ਵਜੇ ਤੋਂ ਦਫ਼ਤਰ ਵਿਚ ਪਹੁੰਚਣਗੇ।Time of government offices changed
ALSO READ : ਅੱਜ ਸਿੱਖ ਅਜਾਇਬ ਘਰ ਪਿੰਡ ਬਲੌਂਗੀ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਬੁੱਤ ਸਥਾਪਤ ਕਰ ਦਿੱਤਾ ਗਿਆ
ਦੱਸ ਦਈਏ ਕਿ ਇਹ ਫੈਸਲਾ ਬਿਜਲੀ ਦੀ ਖਪਤ ਕਰਕੇ ਲਿਆ ਗਿਆ ਹੈ। ਹੁਣ ਸਵੇਰੇ ਸਾਢੇ 7 ਵਜੇ ਤੋਂ 2 ਵਜੇ ਤੱਕ ਸਰਕਾਰੀ ਦਫਤਰ ਖੁੱਲ੍ਹਣਗੇ। ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ‘ਚ ਪਹਿਲੀ ਵਾਰ ਕੋਈ ਸੂਬਾ ਇਹ ਤਜ਼ਰਬਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇ ਫਾਰਮੂਲੇ ਨਾਲ Peak ਸੀਜ਼ਨ ‘ਚ ਬਿਜਲੀ ਦੀ ਬਚਤ ਹੋਵੇਗੀ । ਉਨ੍ਹਾਂ ਕਿਹਾ ਪੀਐਸਪੀਸੀਐਲ ਦਾ ਪੀਕ ਲੋਡ ਦੁਪਹਿਰ 1.30 ਤੱਕ ਰਹਿੰਦਾ ਹੈ। ਪੀਕ ਲੋਡ ਤੋਂ 300 ਤੋਂ 350 ਤੱਕ ਮੈਗਾਵਾਟ ਤੱਕ ਲੋਡ ਘੱਟ ਹੋਵੇਗਾ। ਮੁੱਖ ਮੰਤਰੀ ਮਾਨ ਨੇ ਇਹ ਫਾਰਮੂਲਾ ਵਿਦੇਸ਼ਾਂ ਵਿੱਚ ਵੀ ਅਪਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੈਣ ਤੋਂ ਪਹਿਲਾਂ ਕਰਮਚਾਰੀਆਂ ਤੋਂ ਵੀ ਰਾਇ ਲਈ ਗਈ ਸੀ।Time of government offices changed