Friday, December 27, 2024

ਜ਼ਿਲ੍ਹੇ ’ਚ ਸੁਰੱਖਿਆ ਵਿਵਸਥਾ ਯਕੀਨੀ ਬਣਾਉਣ ਲਈ ਰੈਪਿਡ ਐਕਸ਼ਨ ਫੋਰਸ ਦੀ ਪਲਟੂਨ ਵੱਲੋਂ ਬੁਢਲਾਡਾ ਵਿਖੇ ਫਲੈਗ ਮਾਰਚ ਕੱਢਿਆ

Date:

ਮਾਨਸਾ, 07 ਦਸੰਬਰ:
194 ਬੀ.ਐਨ. ਦੇ ਕਮਾਂਡੈਂਟ ਸ਼੍ਰੀ ਰਾਕੇਸ਼ ਕੁਮਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਬੀ/194 ਕੰਪਨੀ ਦੀ ਪਲਟੂਨ ਵੱਲੋਂ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਪਰਿਚਿਤ ਅਭਿਆਸ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਹਿ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਵੱਲੋਂ ਅੱਜ ਕੇਵਲ ਸਿੰਘ ਥਾਣਾ ਇੰਚਾਰਜ ਭੀਖੀ, ਭੁਪਿੰਦਰਜੀਤ ਸਿੰਘ ਥਾਣਾ ਸਿਟੀ ਬੁਢਲਾਡਾ ਅਤੇ ਮੇਲਾ ਸਿੰਘ ਥਾਣਾ ਸਦਰ ਬੁਢਲਾਡਾ ਦੇ ਸਹਿਯੋਗ ਨਾਲ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਵੱਲੋਂ ਸ਼ਹਿਰ ਦੇ ਮੋਹਤਬਰ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ।
ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਦੱਸਿਆ ਕਿ ਇਸ ਅਭਿਆਸ ਦਾ ਮਕਸਦ ਨਾਗਰਿਕਾਂ ਅਤੇ ਪ੍ਰਸ਼ਾਸਨ ਨਾਲ ਚੰਗਾ ਤਾਲਮੇਲ ਬਣਾਉਣਾ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਕਾਇਮ ਰੱਖਦੇ ਹੋਏ ਇਲਾਕੇ ਬਾਰੇ ਪੂਰੀ ਜਾਣਕਾਰੀ ਹਾਸਲ ਕਰਨਾ ਹੈ ਤਾਂ ਜੋ ਕਾਨੂੰਨੀ ਵਿਵਸਥਾ ਬਰਕਰਾਰ ਰੱਖਣ ਦੇ ਨਾਲ ਨਾਲ ਜਨਤਕ ਜਾਇਦਾਦ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ 71 ਜਵਾਨਾਂ ਦੀ ਪਲਟੂਨ 11 ਦਸੰਬਰ 2023 ਤੱਕ ਮਾਨਸਾ ਵਿਖੇ ਰਹੇਗੀ ਅਤੇ ਹਰ ਰੋਜ਼ ਵੱਖ-ਵੱਖ ਥਾਣਾ ਖੇਤਰਾਂ ਵਿੱਚ ਮਾਰਚ ਕੱਢੇਗੀ।
ਇਸ ਅਭਿਆਸ ਦੌਰਾਨ, ਸ਼੍ਰੀ ਪ੍ਰਹਿਲਾਦ ਰਾਮ ਸਹਿ ਕਮਾਂਡੈਂਟ, ਐਨ.ਆਰ.ਆਈ./ਜ਼ੈਡ. ਪਰਜਾ ਰਾਮ, ਸਨੀਸ਼ ਕੁਮਾਰ, ਅਤੇ ਬੀ/194 ਬਟਾਲੀਅਨ ਰੈਪਿਡ ਐਕਸ਼ਨ ਫੋਰਸ ਦੇ ਨਾਲ ਪੁਲਿਸ ਮੁਲਾਜ਼ਮਾਂ ਨੇ ਵੀ ਸ਼ਮੂਲੀਅਤ ਕੀਤੀ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...