Monday, January 20, 2025

ਲੋਕਾਂ ਦਾ ਜੀਵਨ ਪੱਧਰ ਸੁਧਾਰਣ ਲਈ ਅਜਿਹੀਆਂ ਆਰਥਿਕ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਿਤ ਕਰਨ ਨੂੰ ਸਮੇਂ ਦੀ ਲੋੜ ਦੱਸਿਆ

Date:

ਧਾਰ (ਪਠਾਨਕੋਟ), 18 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਜੋ ਵੀਰਵਾਰ ਨੂੰ ਇਸ ਖੇਤਰ ਦੇ ਦੌਰੇ ’ਤੇ ਸਨ, ਨੇ ਕਿਹਾ ਕਿ ਇਸ ਖੇਤਰ ਨੂੰ ਵੱਡੇ ਪੱਧਰ ਦੀ ਰਮਣੀਕ ਸੈਰਗਾਹ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨਾਂ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਅਣਗਹਿਲੀਆਂ ਕਰ ਕੇ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਹਿ ਗਿਆ । ਭਗਵੰਤ ਮਾਨ ਨੇ ਕਿਹਾ ਕਿ  ਖੇਤਰ ਵਿੱਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਕੁਦਰਤੀ ਸੁੰਦਰਤਾ ਵਾਲੀ ਇਸ ਰਮਣੀਕ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ  ਵਰਤਿਆ ਜਾਵੇਗਾ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ ਜੋ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਟਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ ‘ਵਾਟਰ ਐਡਵੈਂਚਰ ਟੂਰਿਜ਼ਮ ਨੀਤੀ’ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ  ਕਿ ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਉੱਨਤ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਦੇ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਇਸ ਤੋਂ ਪਹਿਲੋਂ ਮੁੱਖ ਮੰਤਰੀ ਨੇ ਰਣਜੀਤ ਸਾਗਰ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਦੀ ਉਸਾਰੀ ਦੌਰਾਨ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨਾਂ ਸ਼ਾਹਪੁਰ ਕੰਢੀ ਬੈਰੇਜ ਪ੍ਰਾਜੈਕਟ ਵਾਲੀ ਥਾਂ ਦਾ ਨਿਰੀਖਣ ਵੀ ਕੀਤਾ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ  ਲਿਆ।    

———

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...