Sunday, December 29, 2024

ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨੰਬਰਦਾਰਾਂ, ਸਰਪੰਚਾਂ ਨਾਲ ਮੀਟਿੰਗ

Date:

ਫਰੀਦਕੋਟ 4 ਨਵੰਬਰ () ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ ਤੇ ਲਿਆਉਣ ਲਈ ਪੁਲਿਸ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜਿੱਥੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਇਸ ਸਬੰਧੀ ਵਿੱਚ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ।

ਵਾਤਾਵਰਨ ਦੀ ਸੰਭਾਲ ਲਈ ਇਸ ਜਾਗਰੂਕਤ ਮੁਹਿੰਮ ਦੀ ਕੜੀ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਫਰੀਦਕੋਟ ਸਬ ਡਵੀਜਨ ਦੇ ਸਰਪੰਚਾਂ, ਨੰਬਰਦਾਰਾਂ ਨਾਲ ਮੀਟਿੰਗ ਕੀਤੀ ਜਦੋਂ ਕਿ ਕੋਟਕਪੂਰਾ ਅਤੇ ਜੈਤੋ ਸਬ ਡਵੀਜਨਾਂ ਦੇ ਨੰਬਰਦਾਰਾਂ ਅਤੇ ਸਰਪੰਚ ਆਨਲਾਈਨ ਇਸ ਮੀਟਿੰਗ ਵਿੱਚ ਜੁੜੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਕਾਰਨ ਫਰੀਦਕੋਟ ਜਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ ਪਰ ਫਿਰ ਵੀ ਕੁਝ ਲੋਕ ਪਰਾਲੀ ਨੂੰ ਅੱਗ ਲਾ ਰਹੇ ਹਨ। ਉਨ੍ਹਾਂ ਵਿਰੁੱਧ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਤਰ੍ਹਾਂ ਸਖਤੀ ਵਰਤੀ ਜਾ ਰਹੀ ਹੈ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਜਿੱਥੇ ਐਫ.ਆਈ.ਆਰ ਦਰਜ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਜੁਰਮਾਨੇ ਤੋਂ ਇਲਾਵਾ ਉਨ੍ਹਾਂ ਦੀ ਜਮ੍ਹਾਂਬੰਦੀ ਵਿੱਚ ਰੈੱਡ ਐਂਟਰੀ ਵੀ ਦਰਜ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 81ਕੇਸ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚੋਂ 38 ਕੇਸ ਅੱਗ ਲੱਗਣ ਦੇ ਹਨ, ਅਤੇ 43 ਕੇਸ  ਅੱਗ ਲੱਗਣ ਦੇ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ 38 ਦੇ ਕਰੀਬ ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਹਨਾਂ ਨੂੰ ਬਣਦਾ ਜੁਰਮਾਨਾ 1 ਲੱਖ ਰੁਪਏ ਵੀ ਕੀਤਾ ਗਿਆ, ਜਿਸ ਵਿੱਚੋਂ 85 ਹਜ਼ਾਰ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਜਿਲ੍ਹਾ ਦੇ ਸਮੂਹ ਨੰਬਰਦਾਰਾਂ, ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਅਤੇ ਜੇਕਰ ਉਨ੍ਹਾਂ ਦੇ ਪਿੰਡ ਵਿੱਚ ਕੋਈ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲਿਸ ਤੇ ਸਬੰਧਤ ਨੋਡਲ, ਕਲੱਸਟਰ ਅਫਸਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਨੰਬਰਦਾਰ ਜਾਂ ਸਰਪੰਚ ਖੁਦ ਅੱਗ ਲਗਾਉਣ ਵਿੱਚ ਦੋਸ਼ੀ ਪਾਏ ਗਏ ਉਨ੍ਹਾਂ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ ਅਤੇ ਨੰਬਰਦਾਰ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...