DC ਵੱਲੋਂ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਵਿਭਾਗਾਂ ਨੂੰ ਤਿਆਰ ਰਹਿਣ ਦੇ ਨਿਰਦੇਸ਼
To prevent the spread of diarrhea ਜ਼ਿਲ੍ਹੇ ’ਚ ਡਾਇਰੀਆ ਦੇ ਕਿਸੇ ਵੀ ਸੰਭਾਵਿਤ ਫੈਲਾਅ ਨੂੰ ਟਾਲਣ ਲਈ ਅਗੇਤੇ ਪ੍ਰਬੰਧਾਂ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮ ਅਤੇ ਮਿਊਂਸੀਪਲ ਕਮੇਟੀਆਂ […]
To prevent the spread of diarrhea
ਜ਼ਿਲ੍ਹੇ ’ਚ ਡਾਇਰੀਆ ਦੇ ਕਿਸੇ ਵੀ ਸੰਭਾਵਿਤ ਫੈਲਾਅ ਨੂੰ ਟਾਲਣ ਲਈ ਅਗੇਤੇ ਪ੍ਰਬੰਧਾਂ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮ ਅਤੇ ਮਿਊਂਸੀਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ’ਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫ਼ੀਸਦੀ ਸਾਫ਼ ਹੋਣਾ ਯਕੀਨੀ ਬਣਾਉਣ
ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ’ਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਨਜ਼ਰ ਆਵੇ ਤਾਂ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ। ਉਨ੍ਹਾਂ ਸਥਾਨਕ ਸਰਕਾਰ ਵਿਭਾਗ ਦੇ ਈ. ਓਜ਼. ਨੂੰ ਸਰਟੀਫਿਕੇਟ ਦੇਣ ਦੀ ਹਦਾਇਤ ਕੀਤੀ ਕਿ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਸਾਰੇ ਖੇਤਰਾਂ ਦੇ ਸਾਰੇ ਇਲਾਕਿਆਂ ’ਚ ਪੂਰੀ ਤਰ੍ਹਾਂ ਗੰਦਗੀ ਰਹਿਤ ਸਾਫ਼-ਸੁਥਰਾ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਦਿਹਾਤੀ ਖੇਤਰਾਂ ’ਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਐਕਸੀਅਨਾਂ ਅਤੇ ਐੱਸ. ਡੀ. ਓਜ਼. ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪਿੰਡਾਂ ਅਤੇ ਖ਼ਾਸ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ। ਉਨ੍ਹਾਂ ਸਾਰੇ ਐਕਸੀਅਨਾਂ ਅਤੇ ਐੱਸ. ਡੀ. ਓਜ਼ ਤੋਂ ਵੀ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਸਾਰੇ ਇਲਾਕਿਆ ’ਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਦੇਣ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਪੀਣ ਦੇ ਪਾਣੀ ਦੇ ਵੀ ਜ਼ਿਆਦਾ ਨਮੂਨੇ ਜਾਂਚ ਲਈ ਲੈਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਝੁੱਗੀਆਂ-ਝੌਂਪੜੀਆਂ ਅਤੇ ਸੰਵੇਦਨਸ਼ੀਲ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ।To prevent the spread of diarrhea
also read :- ਪੂਰੀ ਤਾਕਤ ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਲੜੇਗੀ ‘ਆਪ’: CM ਭਗਵੰਤ ਮਾਨ
ਕੋਈ ਵੀ ਸੈਂਪਲ ਫੇਲ੍ਹ ਹੋਣ ਦੀ ਸੂਰਤ ’ਚ ਤੁਰੰਤ ਇਸ ਮਾਮਲੇ ਦੀ ਰਿਪੋਰਟ ਉਨ੍ਹਾਂ ਨੂੰ ਕੀਤੀ ਜਾਵੇ ਤਾਂ ਜੋ ਉਸ ਖੇਤਰ ’ਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਸਿਵਲ ਸਰਜਨ ਨੂੰ ਵੀ ਇਸ ਸਬੰਧੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਦੇ ਨੰਬਰ 01638-262153 ’ਤੇ ਹੀ ਕੋਈ ਵੀ ਨਾਗਰਿਕ ਜੇਕਰ ਪੀਣ ਦੇ ਪਾਣੀ ’ਚ ਸੀਵਰੇਜ ਦਾ ਪਾਣੀ ਮਿਲ ਕੇ ਆ ਰਿਹਾ ਹੋਵੇ ਜਾਂ ਪੀਣ ਦਾ ਗੰਦਾ ਪਾਣੀ ਸਪਲਾਈ ਹੋ ਰਿਹਾ ਹੋਵੇ ਤਾਂ ਸ਼ਿਕਾਇਤ ਕਰਵਾ ਸਕਦਾ ਹੈ। ਬੈਠਕ ’ਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ਼ ਕੁਮਾਰ ਪੋਪਲੀ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਕਾਰਜ ਸਾਧਕ ਅਫ਼ਸਰ ਮੰਗਤ ਰਾਮ ਅਤੇ ਗੁਰਦਾਸ ਸਿੰਘ ਵੀ ਹਾਜ਼ਰ ਸਨ।To prevent the spread of diarrhea