ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈਐਮ.ਡੀ.ਆਰ. ਦੀ ਰੀਵਿਊ ਮੀਟਿੰਗ ਹੋਈ

ਮਾਨਸਾ, 28 ਫਰਵਰੀ:
ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਐਮ.ਡੀ.ਆਰ.ਦੀ ਸਮੀਖਿਆ ਮੀਟਿੰਗ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਕੀਤੀ ਗਈ।
    ਇਸ ਦੌਰਾਨ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਤਿੰਨ ਮੌਤਾਂ (ਮੈਟਰਨਲ ਮੌਤਾਂ) ਦਾ ਰੀਵਿਊ ਕੀਤਾ ਗਿਆ। ਇਸ ਸਬੰਧੀ ਕਮੇਟੀ ਵੱਲੋਂ ਹਾਜਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੁਝਾਅ ਦਿੱਤੇ ਗਏ ਅਤੇ ਸਮੂਹ ਹਾਜਰੀਨ ਮੈਂਬਰਾਂ,  ਐਲ.ਐਚ.ਵੀ.ਅਤੇ ਏ. ਐਨ.ਐਮ. ਸਮੇਤ ਸਾਰੇ ਸਟਾਫ ਮੈਂਬਰਾਂ ਨੂੰ ਸਿਹਤ ਵਿਭਾਗ ਦੇ ਕੰਮ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਸਹੁੰ ਚੁਕਾਈ ਗਈ ਤਾਂ ਜੋ ਆਣ ਵਾਲੇ ਸਮੇਂ ਵਿੱਚ ਗਰਭਵਤੀ ਮੌਤਾਂ ਨੂੰ ਰੋਕਿਆ ਜਾ ਸਕੇ।
ਸਿਵਲ ਸਰਜਨ ਨੇ ਕਿਹਾ ਕਿ ਸਾਰੀਆਂ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਜਲਦੀ ਤੋਂ ਜਲਦੀ ਕੀਤੀ ਜਾਵੇ। ਹਰ ਗਰਭਵਤੀ ਔਰਤ ਦੀਆਂ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ। ਲੋੜ ਪੈਣ ’ਤੇ ਸਮੇਂ ਸਮੇਂ ਤੇ ਚੈਕਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਕ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵੱਲੋ ਰਿਕਾਰਡ ਵਜੋ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫਸਰ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਵੇ। ਹਾਈਰਿਸਕ ਗਰਭਵਤੀ ਮਾਵਾਂ ਨੂੰ, ਉਹਨਾਂ ਦੇ ਰਿਸ਼ਤੇਦਾਰ ਜਾਂ ਪਰਿਵਾਰਕ ਮੈਂਬਰਾਂ ਨੂੰ ਜਾਣੂ ਕਰਵਾ ਕੇ ਉਸ ਦੀ ਡਲਿਵਰੀ ਕਿਸੇ ਵੱਡੇ ਹਸਪਤਾਲਾਂ ਵਿੱਚ ਕਰਵਾਈ ਜਾਵੇ ਤਾਂ ਕਿ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।                            
ਇਸ ਮੌਕੇ ਡਾ. ਵੇਦ ਪਰਕਾਸ਼ ਸੰਧੂ ਸਹਾਇਕ ਸਿਵਲ ਸਰਜਨ ਮਾਨਸਾ, ਡਾ. ਸ਼ੇਰਜੰਗ ਸਿੰਘ ਸਿੱਧੂ ਆਈ.ਐਮ.ਏ. ਦੇ ਸੈਕਟਰੀ, ਡਾ.ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਕਮ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਮਾਨਸਾ, ਡਾ. ਹਿਨੂੰ ਸਿੰਗਲਾ ਗਾਇਨਾਕੋਲੋਜਿਸਟ, ਗੁਰਵਿੰਦਰ ਕੌਰ ਨਰਸਿੰਗ ਸਿਸਟਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈੈਨੈੈਜਰ, ਸਬੰਧਤ ਐੱਲ,ਐਚ ਵੀ, ਏ.ਐਨ.ਐਮ. ਅਤੇ ਆਸ਼ਾ ਵਰਕਰ ਹਾਜਰ ਸਨ।

[wpadcenter_ad id='4448' align='none']