ਫਾਜ਼ਿਲਕਾ 5 ਜੂਨ
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅਧੀਨ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਗਏ।
ਇਸ ਮੌਕੇ ਉਹਨਾਂ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਵਾਤਾਵਰਨ ਪ੍ਰਤੀ ਸੁਹਿਰਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਬਹੁਤ ਲਾਜ਼ਮੀ ਹੈ। ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋ ਨੂੰ ਘਟਾਉਣ ਅਤੇ ਹੋਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਵਸਤੂਆਂ ਦੀ ਵਰਤੋ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਡਾਕਟਰ ਕਵਿਤਾ ਸਿੰਘ ਨੇ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਸ-ਪਾਸ ਸਫਾਈ ਰੱਖਣੀ ਯਕੀਨੀ ਬਣਾਈ ਜਾਵੇ ਅਤੇ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ ਤਾਂ ਜੋ ਅਸੀਂ ਆਪਣੀ ਅਤੇ ਆਪਣੇ ਪਰਿਵਾਰ ਨੂੰ ਤੰਦਰੁਸਤ ਰੱਖ ਸਕੀਏ। ਪ੍ਰਦੂਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕੂੜਾ, ਪੱਤੇ ਅਤੇ ਫਸਲਾਂ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਇਨ੍ਹਾਂ ਦੇ ਧੂੰਏਂ ਕਰਕੇ ਹਵਾਵਾਂ ਜ਼ਹਿਰੀਲੀਆਂ ਹੋ ਰਹੀਆਂ ਹਨ, ਜਿਸ ਵਿਚ ਸਾਹ ਲੈਣਾ ਕਾਫੀ ਔਖਾ ਹੋ ਜਾਂਦਾ ਹੈ। ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ, ਆਦਿ ਹਾਜ਼ਰ ਸਨ।