ਲੋਕਤੰਤਰ ਦੀ ਮਜਬੂਤੀ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦਾ ਕਰਨਾ ਚਾਹੀਦਾ ਇਸਤੇਮਾਲ

ਅਬੋਹਰ, 2 ਅਪ੍ਰੈਲ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣਾਂ ਦੇ ਇਸ ਤਿਉਹਾਰ ਵਿਚ ਵੱਧ ਚੜ ਕੇ ਹਿਸਾ ਲੈਣ ਅਤੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਅਧੀਨ ਟੀਮ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ.ਡੀ.ਸੀ ਵਿਕਾਸ ਦੀਆਂ ਹਦਾਇਤਾਂ ਅਨੁਸਾਰ ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਵੱਲੋਂ ਸਵੀਪ ਟੀਮ ਰਾਹੀਂ ਬੱਲੂਆਣੇ ਦੇ ਹਲਕੇ ਦੇ ਪਿੰਡ ਰਾਜਵਾਲੀ ਵਿਖੇ ਸਵੀਪ ਟੀਮ ਦੇ ਅਸਿਸਟੈਂਟ ਇੰਚਾਰਜ ਰਜਿੰਦਰ ਪਾਲ ਸਿੰਘ ਬਰਾੜ ਸਟੇਟ ਅਵਾਰਡੀ ਵਲੋਂ ਸੈਮੀਨਾਰ ਦੌਰਾਨ ਹਾਜਰੀਨ ਨੂੰ ਵੋਟ ਦੇ ਮਹੱਤਵ ਨੂੰ ਸਮਝਾਉਦਿਆਂ ਕਿਹਾ ਕਿ ਵੋਟ ਦੀ ਵਰਤੋਂ ਕਰਦਿਆਂ ਅਸੀਂ ਆਪਣੀ ਪਸੰਦੀਦਾ ਸਰਕਾਰ ਚੁੱਣ ਸਕਦੇ ਹਾਂ ਜੋ ਸਾਡੇ ਭਵਿੱਖ ਦਾ ਸਿਰਜਨਹਾਰ ਹੁੰਦੀਆ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਵਿਚ ਵੋਟ ਦਾ ਇਸਤੇਮਾਲ ਕਰਦਿਆਂ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਰਜਿੰਦਰ ਪਾਲ ਸਿੰਘ ਬਰਾੜ ਵੱਲੋਂ ਈਵੀਐਮ ਅਤੇ ਇਲੈਕਸ਼ਨ ਸੈੱਲ ਦੀ ਸਾਰੀ ਪ੍ਰਕਿਰਿਆ ਤੋਂ ਜਾਣੂੰ ਕਰਵਾਇਆ ਗਿਆ। ਵਿਦਿਆਰਥਣਾਂ ਵੱਲੋਂ ਵੀ ਵਿਸ਼ਵਾਸ ਦਵਾਇਆ ਗਿਆ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨਗੇ। ਇਸ ਦੌਰਾਨ ਸ਼ਪਥ ਚਾਰਟ ਤੇ ਦਸਤਖਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਲਾਲਚ, ਭੈਅ ਤੇ ਡਰ ਤੋਂ ਕਰਨਗੇ।

ਇਸ ਮੌਕੇ ਇਲੈਕਸ਼ਨ ਸੈੱਲ ਤੋਂ ਅਮਨਦੀਪ, ਰਮੇਸ਼ ਕੁਮਾਰ ਅਤੇ ਅਸ਼ਵਨੀ ਮੱਕੜ ਹਾਜ਼ਰ ਸਨ।

[wpadcenter_ad id='4448' align='none']