ਔਰਤ ਨੂੰ ਨਿਰਵਸਤਰ ਕਰਨ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਨੇ ਤਰਨਤਾਰਨ ਸਖ਼ਤ

To undress the woman

To undress the woman

ਬੀਤੇ ਦਿਨ ਤਰਨਤਾਰਨ ‘ਚ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਵੱਲੋਂ ਮੁੰਡੇ ਦੀ ਮਾਂ ਨੂੰ ਨਿਰਵਸਤਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ।  ਇਸ ਸ਼ਰਮਨਾਕ ਹਰਕਤ ‘ਤੇ ਤਰਨਤਾਰਨ ਮਹਿਲਾ ਕਮਿਸ਼ਨ ਨੇ ਨਿਖੇਧੀ ਕੀਤੀ ਹੈ। ਪੰਜਾਬ ਮਹਿਲਾ ਕਮਿਸ਼ਨ ਨੇ  ਸ਼ਰਮਨਾਕ ਘਟਨਾ ਦਾ ਨੋਟਿਸ ਲੈਂਦਿਆਂ ਐੱਸ. ਐੱਸ. ਪੀ. ਤੇ ਡੀ. ਸੀ. ਤੋਂ ਸ਼ਨੀਵਾਰ ਦੁਪਹਿਰ ਦੋ ਵਜੇ ਤੱਕ ਮੰਗੀ ਸਟੇਟਸ ਰਿਪੋਰਟ ਮੰਗੀ ਹੈ। 

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ‘ਚ ਪੁਲਸ ਦੇ ਬਿਆਨਾਂ ਅਨੁਸਾਰ ਉਕਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।To undress the woman

also read ;- ਭਿਆਨਕ ਸੜਕ ਹਾਦਸੇ ‘ਚ Ludhiana ਦੇ ACP ਅਤੇ ਗੰਨਮੈਨ ਦੀ ਦਰਦਨਾਕ ਮੌਤ

ਜ਼ਿਕਰਯੋਗ  ਹੈਕਿ ਗੁਆਂਡ ਰਹਿੰਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਵਾਲੇ ਮੁੰਡੇ ਦੀ ਮਾਂ ਤੋਂ ਨਿਰਾਸ਼ ਕੁੜੀ ਦੇ ਪਰਿਵਾਰ ਵਾਲਿਆਂ ਨੇ ਬੀਤੀ 31 ਮਾਰਚ ਨੂੰ ਸ਼ਾਮ ਕਰੀਬ 6 ਵਜੇ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਉਸਦੇ ਘਰ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ। ਜਦੋਂ ਉਹ ਆਪਣੇ ਘਰ ਦੇ ਬਾਹਰ ਰੌਲਾ ਵੇਖ ਕੇ ਪੁੱਜੀ ਤਾਂ ਮੌਕੇ ‘ਤੇ ਵਿਅਕਤੀਆਂ ਨੇ ਉਸ ਨਾਲ ਕੋਰਟ ਮੈਰਿਜ ਕਰਵਾਉਣ ਸਬੰਧੀ ਗੱਲ ਆਖਦੇ ਹੋਏ ਉਸਦੇ ਗਲ ਵਿੱਚ ਹੱਥ ਪਾ ਕੇ ਉਸ ਦਾ ਕਮੀਜ਼ ਪਾੜ ਦਿੱਤਾ ਅਤੇ ਉਸ ਨੂੰ ਨੰਗਿਆਂ ਕਰ ਦਿੱਤਾ। ਇਸ ਦੌਰਾਨ ਉਸਨੇ ਬਚਾਓ ਬਚਾਓ ਦਾ ਰੌਲਾ ਪਾਇਆ ਜਿਸ ਦੀ ਆਵਾਜ਼ ਸੁਣ ਉਸ ਦਾ ਪਤੀ ਦੀਦਾਰ ਸਿੰਘ ਬਾਹਰ ਆ ਗਿਆ ਅਤੇ ਹੋਰ ਲੋਕ ਇਕੱਠੇ ਹੋ ਗਏ। ਇਸ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਦੀ ਨੰਗੇ ਸਰੀਰ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ।To undress the woman

[wpadcenter_ad id='4448' align='none']