Sunday, December 29, 2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2024)

Date:

Today Hukamnama

ਗੂਜਰੀ ਮਹਲਾ ੧ ॥
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥
ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥
ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥
ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥
ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

(ਅਰਥ / ਵਿਆਖਿਆ)

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥
ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ ॥
ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ । ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥
ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ । (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ ॥੩॥
ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਨਾਨਕ! (ਅਰਦਾਸ ਕਰ-) ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ । ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ ॥੪॥੨॥

Today Hukamnama

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...