Tuesday, January 14, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Date:

Today Hukamnama

ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯

(ਅਰਥ / ਵਿਆਖਿਆ)

ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥
ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ ਰਹਾਉ ॥
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ॥੨॥੫॥੬੯॥

Today Hukamnama

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਚੰਡੀਗੜ੍ਹ, 13 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ...

ਡਿਪਟੀ ਕਮਿਸ਼ਨਰ ਨੇ ਹੁਨਰ ਵਿਕਾਸ ਕੋਰਸ ਕਰਵਾ ਕੇ ਹੁਨਰਮੰਦ ਪੈਦਾ ਕਰਨ ’ਤੇ ਦਿੱਤਾ ਜ਼ੋਰ

ਜਲੰਧਰ, 13 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ

ਜਲੰਧਰ, 13 ਜਨਵਰੀ :    ਚਾਈਨਾ ਡੋਰ 'ਤੇ ਪੂਰਨ ਪਾਬੰਦੀ...

ਕੌਂਸਲਰਾਂ ਨੂੰ ਜਨਤਕ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ: ਮਹਿੰਦਰ ਭਗਤ

ਜਲੰਧਰ/ਗੋਰਾਇਆ (): ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮਹਿੰਦਰ ਭਗਤ...