Sunday, January 19, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Date:

Today Hukamnama

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

(ਅਰਥ / ਵਿਆਖਿਆ)

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ਰਹਾਉ ॥
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥
ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

Today Hukamnama

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...