ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-4-2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-4-2024

Today Hukamnama

Today Hukamnama

ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ॥੧॥ ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ॥੧॥ ਰਹਾਉ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ॥੨॥ ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ – ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ॥੩॥ ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ॥੪॥੧੨॥੧੮॥

Today Hukamnama

Latest

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ
ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ