ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ, 2024)

Date:

today hukamnama darbar sahib

ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥
ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥
ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥
ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥
ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

(ਅਰਥ / ਵਿਆਖਿਆ)

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥
ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ । (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ ॥
(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥
(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ । ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ । ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ॥੩॥
ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ । ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ । ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ॥੪॥੩॥

today hukamnama darbar sahib

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...