Sunday, December 29, 2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਦਸੰਬਰ, 2023)

Date:

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਧਨਾਸਰੀ ਮਹਲਾ ੪ ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...