Sunday, December 29, 2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ, 2023)

Date:

ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਮੰਗਲਵਾਰ, ੧੦ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੨੫ ਜੁਲਾਈ, ੨੦੨੩   (ਅੰਗ: ੬੦੭)

ਸੋਰਠਿ ਮਹਲਾ ੪ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ । ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।੧। ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ । ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ । ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ।ਰਹਾਉ। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ । ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ । ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ । (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ।੪।੮।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...