Thursday, January 9, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜਨਵਰੀ 2024)

Date:

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥


ਸੋਮਵਾਰ, ੯ ਮਾਘ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੨੯)
 

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...