Thursday, January 9, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਾਰਚ, 2024)

Date:

ਧਨਾਸਰੀ ਮਹਲਾ 5 ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ  ਲੋਚਨ ਕਛੂ ਨ ਸੂਝੀ ॥1॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ  ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ  ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥2॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ  ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥3॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥4॥6॥
ਸ਼ਨਿਚਰਵਾਰ, 26 ਫੱਗਣ (ਸੰਮਤ 555 ਨਾਨਕਸ਼ਾਹੀ) 9 ਮਾਰਚ, 2024   (ਅੰਗ: 672)
ਧਨਾਸਰੀ ਮਹਲਾ 5 ॥

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।1।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।2।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।3।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।4।6।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...