Friday, January 10, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ, 2024)

Date:

ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥
ਵੀਰਵਾਰ, ੮ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੧ ਮਾਰਚ, ੨੦੨੪   (ਅੰਗ: ੮੨੧)
ਬਿਲਾਵਲੁ ਮਹਲਾ ੫ ॥

ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ । ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ । (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ੍ਰੜਾਂ ਜਨਮਾਂ ਦੀ (ਮਾਇਆ ਦੀ) ਤਿ੍ਰਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...