Wednesday, January 15, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਾਰਚ, 2024)

Date:

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਵੀਰਵਾਰ, ੧੫ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੮ ਮਾਰਚ, ੨੦੨੪   (ਅੰਗ: ੭੦੬)
ਸਲੋਕ ॥

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...