Sunday, January 19, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਪ੍ਰੈਲ, 2024)

Date:

ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
ਸ਼ਨਿਚਰਵਾਰ, ੨੪ ਚੇਤ (ਸੰਮਤ ੫੫੬ ਨਾਨਕਸ਼ਾਹੀ) ੬ ਅਪ੍ਰੈਲ, ੨੦੨੪   (ਅੰਗ: ੭੧੭)
ਟੋਡੀ ਮਹਲਾ ੫ ॥

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...