ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਪ੍ਰੈਲ, 2024)

ਸਲੋਕੁ ਮਃ ੩ ॥ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ […]

ਸਲੋਕੁ ਮਃ ੩ ॥
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
ਸ਼ਨਿਚਰਵਾਰ, ੮ ਵੈਸਾਖ (ਸੰਮਤ ੫੫੬ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੪   (ਅੰਗ: ੬੫੧)
ਸਲੋਕੁ ਮਃ ੩ ॥

ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ ।ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ ।੧।ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ ।(ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ।੨।ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ । ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ ।੨੨।

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ