Wednesday, January 15, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2023)

Date:

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਸ਼ੁੱਕਰਵਾਰ, 23 ਭਾਦੋਂ (ਸੰਮਤ 555 ਨਾਨਕਸ਼ਾਹੀ)    (ਅੰਗ: 658)

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩। ਭਾਵ: ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...