Thursday, December 26, 2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2023)

Date:

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

ਵੀਰਵਾਰ, ੨੬ ਅੱਸੂ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੮੨੩)

ਬਿਲਾਵਲੁ ਮਹਲਾ ੫ ॥

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ (ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...