ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2023)

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ […]

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸੋਮਵਾਰ, ੩੦ ਅੱਸੂ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੦੯)

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

Latest

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ
ਆਪ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ
ਮਾਨ ਸਰਕਾਰ ਵਿੱਚ ਆਲਮੀ ਕੰਪਨੀਆਂ ਦਾ ਭਰੋਸਾ ਵਧਿਆ: 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, 6.63 ਲੱਖ ਨੌਕਰੀਆਂ ਪੈਦਾ ਹੋਣਗੀਆਂ: ਅਮਨ ਅਰੋੜਾ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਨਦਾਮਪੁਰ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਮੁੱਖ ਮੰਤਰੀ ਖੇਡ ਮੈਦਾਨ ਦਾ ਕੀਤਾ ਉਦਘਾਟਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਸੱਦਾ