Tuesday, January 7, 2025

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਨਵੰਬਰ, 2023)

Date:

ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਵੀਰਵਾਰ, ੧ ਮੱਘਰ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੬੮੨)

ਧਨਾਸਰੀ ਮਹਲਾ ੫ ॥
ਹੇ ਭਾਈ! ਉਸ ਮਨੁੱਖ  ਬਦ-ਕਿਸਮਤ ਸਮਝੋ, ਜਿਸ  ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

Share post:

Subscribe

spot_imgspot_img

Popular

More like this
Related

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ...