Sunday, December 22, 2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਨਵੰਬਰ 2023)

Date:

ਧਨਾਸਰੀ ਮਹਲਾ ੫ ॥ .

ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ  ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ  ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ  ਪਰਾਪਤਿ ਲਾਹਾ ॥੨॥੬॥੩੭॥

ਮੰਗਲਵਾਰ, ੬ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੨੧ ਨਵੰਬਰ, ੨੦੨੩   (ਅੰਗ: ੬੮੦)

ਧਨਾਸਰੀ ਮਹਲਾ ੫ ॥ 

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ । ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧। ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ । ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ । ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ ।੧।ਰਹਾਉ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ । ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ ।੨।੬।੩੭।

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...