ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 june,2023) Today Hukamnama Darbar Sahib JI

Date:

www.facebook.com/HukamnamaSriDarbarSahibSriAmritsar

ਬਿਲਾਵਲੁ ਮਹਲਾ ੫ ॥
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥੧॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥੨॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ ਕਹੁ ਨਾਨਕ ਜਪਹਿ ਜਨ ਨਾਮ ॥ ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥

बिलावलु महला ५ ॥
स्रब निधान पूरन गुरदेव ॥१॥ रहाउ ॥ हरि हरि नामु जपत नर जीवे ॥ मरि खुआरु साकत नर थीवे ॥१॥ राम नामु होआ रखवारा ॥ झख मारउ साकतु वेचारा ॥२॥ निंदा करि करि पचहि घनेरे ॥ मिरतक फास गलै सिरि पैरे ॥३॥ कहु नानक जपहि जन नाम ॥ ता के निकटि न आवै जाम ॥४॥१३॥१८॥

Bilaaval, Fifth Mehl:
All treasures come from the Perfect Divine Guru. ||1||Pause|| Chanting the Name of the Lord, Har, Har, the man lives. The faithless cynic dies in shame and misery. ||1|| The Name of the Lord has become my Protector. The wretched, faithless cynic makes only useless efforts. ||2|| Spreading slander, many have been ruined. Their necks, heads and feet are tied by death’s noose. ||3|| Says Nanak, the humble devotees chant the Naam, the Name of the Lord. The Messenger of Death does not even approach them. ||4||13||18||Today Hukamnama Darbar Sahib JI

bilaaval mehlaa 5.
sarab niDhaan pooran gurdayv. ||1|| rahaa-o. har har naam japat nar jeevay. mar khu-aar saakat nar theevay. ||1|| raam naam ho-aa rakhvaaraa. jhakh maara-o saakat vaychaaraa. ||2|| nindaa kar kar pacheh ghanayray. mirtak faas galai sir pairay.

ਬਿਲਾਵਲੁ ਮਹਲਾ ੫ ॥
ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ। (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ।੧। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ । ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨। ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ । (ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ।੩। ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ।੪।੧੩।੧੮।Today Hukamnama Darbar Sahib JI

also read :- ਚੱਕਰਵਾਤ ‘ਬਿਪਰਜੋਏ’: ਪਾਕਿਸਤਾਨ ‘ਚ ਹਜ਼ਾਰਾਂ ਲੋਕਾਂ ਨੇ ਛੱਡਿਆ ਆਪਣਾ ਘਰ

बिलावल राग में गुरू अर्जुनदेव जी की बाणी। हे भाई! पूरे गुरू की शरण पड़ने से सारे सभी खजानो का मालिक प्रभु मिल जाता है। रहाउ।(गुरु की शरण आकर) परमात्मा का नाम जपने से मनुष्य आत्मिक जीवन ढूंढ लेते हैं। परंतु परमात्मा से टूटे हुए मनुष्य आत्मिक मौत आकर्षित कर दुखी होते हैं। १। (जो मनुष्य गुरु की शरण आकर परमात्मा का नाम सिमरन करता है) हरि नाम हर जगह उसका रखवाला बनता है। परमात्मा से टूटा हुआ मनुष्य बेचारा उसकी बुराई आदि करने के लिए कई प्रकार के मूर्खों वाले काम करता है परंतु (उसका कुछ भी बिगाड़ नहीं पाता)।२। अनेकों लोग (हरि नाम सिमरन करने वाले मनुष्य की( निंदा कर करके (बल्कि ) खीझते (ही )हैं । (आत्मिक) मौत की फांसी उनके गले में उनके पैरों में पड़ी रहती है, आत्मिक मौत उनके सिर पर सवार ही रहती है। गुरु नानक जी कहते हैं, हे नानक ( बेशक)। कह की यह जो मनुष्य परमात्मा का नाम जपते हैं यम भी उनके नजदीक नहीं आ सकता।४।१३।१८।Today Hukamnama Darbar Sahib JI

www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...