ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2023) Today Hukamnama Darbar Sahib JI

Date:

www.facebook.com/HukamnamaSriDarbarSahibSriAmritsar

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥

आसा ॥ जब लगु तेलु दीवे मुखि बाती तब सूझै सभु कोई ॥ तेल जले बाती ठहरानी सूंना मंदरु होई ॥१॥ रे बउरे तुहि घरी न राखै कोई ॥ तूं राम नामु जपि सोई ॥१॥ रहाउ ॥ का की मात पिता कहु का को कवन पुरख की जोई ॥ घट फूटे कोऊ बात न पूछै काढहु काढहु होई ॥२॥ देहुरी बैठी माता रोवै खटीआ ले गए भाई ॥ लट छिटकाए तिरीआ रोवै हंसु इकेला जाई ॥३॥ कहत कबीर सुनहु रे संतहु भै सागर कै ताई ॥ इसु बंदे सिरि जुलमु होत है जमु नही हटै गुसाई ॥४॥९॥ Today Hukamnama Darbar Sahib JI

Aasaa: As long as the oil and the wick are in the lamp, everything is illuminated. But when the oil is burnt, the wick goes out, and the mansion becomes desolate. ||1|| O mad-man, no one will keep you, for even a moment. Meditate on the Name of that Lord. ||1||Pause|| Tell me, whose mother is that, whose father is that, and which man has a wife? When the pitcher of the body breaks, no one cares for you at all. Everyone says, “Take him away, take him away!”||2|| Sitting on the threshold, his mother cries, and his brothers take away the coffin. Taking down her hair, his wife cries out in sorrow, and the swan-soul departs all alone. ||3|| Says Kabeer, listen, O Saints, about the terrifying world-ocean. This human suffers torture and the Messenger of Death will not leave him alone, O Lord of the World. ||4||9||

ਮੁਖਿ = ਮੂੰਹ ਵਿਚ। ਬਾਤੀ = ਵੱਟੀ। ਸੂਝੈ = ਨਜ਼ਰੀਂ ਆਉਂਦਾ ਹੈ। ਸਭੁ ਕੋਈ = ਹਰੇਕ ਚੀਜ਼। ਠਹਰਾਨੀ = ਖਲੋ ਗਈ, ਸੁੱਕ ਗਈ, ਬੁੱਝ ਗਈ। ਸੂੰਨਾ = ਸੁੰਞਾ, ਖ਼ਾਲੀ। ਮੰਦਰੁ = ਘਰ ॥੧॥ ਰੇ ਬਉਰੇ = ਹੇ ਕਮਲੇ ਜੀਵ! ਤੁਹਿ = ਤੈਨੂੰ। ਸੋਈ = ਸਾਰ ਲੈਣ ਵਾਲਾ, ਸੱਚਾ ਸਾਥੀ ॥੧॥ ਕਾ ਕੀ = ਕਿਸ ਦੀ? ਜੋਈ = ਜੋਰੂ, ਇਸਤ੍ਰੀ, ਵਹੁਟੀ। ਘਟ = ਸਰੀਰ। ਫੂਟੇ = ਟੁੱਟ ਜਾਣ ਤੇ ॥੨॥ ਦੇਹੁਰੀ = ਦਲੀਜ਼। ਖਟੀਆ = ਮੰਜੀ। ਲਟ ਛਿਟਕਾਏ = ਕੇਸ ਖੋਲ੍ਹ ਕੇ। ਤਿਰੀਆ = ਵਹੁਟੀ। ਹੰਸੁ = ਜੀਵਾਤਮਾ ॥੩॥ ਭੈ ਸਾਗਰੁ = ਤੌਖ਼ਲਿਆਂ ਦਾ ਸਮੁੰਦਰ, ਤੌਖ਼ਲਿਆਂ ਨਾਲ ਭਰਿਆ ਸੰਸਾਰ-ਸਮੁੰਦਰ। ਕੈ ਤਾਈ = ਦੀ ਬਾਬਤ, ਦੇ ਬਾਰੇ। ਗੁਸਾਈ = ਹੇ ਸੰਤ ਜੀ! ॥੪॥੯॥ Today Hukamnama Darbar Sahib JI

(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ। ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ॥੧॥ (ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ। ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ॥੧॥ ਰਹਾਉ॥ ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ॥੨॥ ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ। ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ॥੩॥ ਕਬੀਰ ਕਹਿੰਦਾ ਹੈ-ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) || (ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ॥੪॥੯॥ Today Hukamnama Darbar Sahib JI

also read :- 1 ਜੁਲਾਈ ਤੋਂ ਸ਼ਾਮਲਾਤ ਜ਼ਮੀਨਾਂ ‘ਚ ਜੰਗਲਾਤ ਲਾਉਣ ਦੀ ਹੋਵੇਗੀ ਸ਼ੁਰੂਆਤ

अर्थ: (जैसे) जब तक दिए में तेल है, और दिए के मुख में बाती है, तब तक (घर में) हर एक चीज नज़र आती है | तेल जल जाए, बाती बुझ जाए, तो घर सुना हो जाता है (उसी प्रकार, सरीर में जब तक श्वास हैं तब तक जिंदगी कायम है, तब तक हर एक चीज़ ‘अपनी’ महसूस होती है, पर श्वास ख़त्म हो जाने पर जिंदगी कि जोति बुझ जाती है और यह सरीर अकेला रह जाता है) |१| (उस समय) हे पगले! तुझे किसी ने एक पल भी घर में नहीं रहने देना| सो, भगवान् का नाम जप, वोही साथ निभाने वाला है|१|रहाउ| यहाँ बताओ, किस कि माँ? किस का बाप? और किस कि बीवी? जब सरीर रूप बर्तन टूटता है, कोई (इस को) नहीं पूछता, (तब) यही पड़ा होता है (भाव, हर जगह से यही आवाज आती है) कि इस को जल्दी बहार निकालो|२| घर कि दहलीज पर माँ बैठ कर रोती है, और भाई चारपाई उठा कर (शमशान को) ले जाते हैं| केश बिखेर कर पत्नी रोती है, (पर) जीवात्मा अकेले ही जाती है|३| कबीर जी कहते हैं- हे संत जनो! इस डरावने समुन्द्र कि बाबत सुनो (भाव, आखिर नतीजा यह निकलता है) ( कि जिन को ‘अपना’ समझ रहा था, उनसे साथ टूट जाने पर, अकेले) इस जीव पर (इस के किये कर्मो अनुसार) मुसीबत आती है, यम (का डर) सर से टलता नहीं|४|९|

www.facebook.com/GurbaniThoughtOfTheDay
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !

Share post:

Subscribe

spot_imgspot_img

Popular

More like this
Related