ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ, 2023)

Date:

ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ ॥

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਵੀਰਵਾਰ, ੧੯ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੩ ਅਗਸਤ, ੨੦੨੩  (ਅੰਗ: ੬੭੮)

ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ॥

ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ । ਰਹਾਉ। ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ।੨।ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।੩।੧।੨੯।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...