ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਪ੍ਰੈਲ, 2023) Today Hukumnana Darbar Sahib JI

Date:

www.facebook.com/HukamnamaSriDarbarSahibSriAmritsar

Today Hukumnana Darbar Sahib JI ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨ੍ਹ੍ਹੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣ ਝੁਣਕਾਰੋ ॥੨॥ ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ ॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ ॥੩॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥੪॥੨॥੫॥Today Hukumnana Darbar Sahib JI

बिहागड़ा महला ५ ॥ हरि चरण सरोवर तह करहु निवासु मना ॥ करि मजनु हरि सरे सभि किलबिख नासु मना ॥ करि सदा मजनु गोबिंद सजनु दुख अंधेरा नासे ॥ जनम मरणु न होइ तिस कउ कटै जम के फासे ॥ मिलु साधसंगे नाम रंगे तहा पूरन आसो ॥ बिनवंति नानक धारि किरपा हरि चरण कमल निवासो ॥१॥ तह अनद बिनोद सदा अनहद झुणकारो राम ॥ मिलि गावहि संत जना प्रभ का जैकारो राम ॥ मिलि संत गावहि खसम भावहि हरि प्रेम रस रंगि भिंनीआ ॥ हरि लाभु पाइआ आपु मिटाइआ मिले चिरी विछुंनिआ ॥ गहि भुजा लीने दइआ कीन्हे प्रभ एक अगम अपारो ॥ बिनवंति नानक सदा निरमल सचु सबदु रुण झुणकारो ॥२॥ सुणि वडभागीआ हरि अंम्रित बाणी राम ॥ जिन कउ करमि लिखी तिसु रिदै समाणी राम ॥ अकथ कहाणी तिनी जाणी जिसु आपि प्रभु किरपा करे ॥ अमरु थीआ फिरि न मूआ कलि कलेसा दुख हरे ॥ हरि सरणि पाई तजि न जाई प्रभ प्रीति मनि तनि भाणी ॥ बिनवंति नानक सदा गाईऐ पवित्र अंम्रित बाणी ॥३॥ मन तन गलतु भए किछु कहणु न जाई राम ॥ जिस ते उपजिअड़ा तिनि लीआ समाई राम ॥ मिलि ब्रहम जोती ओति पोती उदकु उदकि समाइआ ॥ जलि थलि महीअलि एकु रविआ नह दूजा द्रिसटाइआ ॥ बणि त्रिणि त्रिभवणि पूरि पूरन कीमति कहणु न जाई ॥ बिनवंति नानक आपि जाणै जिनि एह बणत बणाई ॥४॥२॥५॥Today Hukumnana Darbar Sahib JI

also read : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਪ੍ਰੈਲ, 2023) Today Hukumnana Darbar Sahib JI

Bihaagraa, Fifth Mehl: The Lord’s Feet are the Pools of Ambrosial Nectar; your dwelling is there, O my mind. Take your cleansing bath in the Ambrosial Pool of the Lord, and all of your sins shall be wiped away, O my soul. Take your cleansing ever in the Lord God, O friends, and the pain of darkness shall be dispelled. Birth and death shall not touch you, and the noose of Death shall be cut away. So join the Saadh Sangat, the Company of the Holy, and be imbued with the Naam, the Name of the Lord; there, your hopes shall be fulfilled. Prays Nanak, shower Your Mercy upon me, O Lord, that I might dwell at Your Lotus Feet. ||1|| There is bliss and ecstasy there always, and the unstruck celestial melody resounds there. Meeting together, the Saints sing God’s Praises, and celebrate His Victory. Meeting together, the Saints sing the Praises of the Lord Master; they are pleasing to the Lord, and saturated with the sublime essence of His love and affection. They obtain the profit of the Lord, eliminate their self-conceit, and meet Him, from whom they were separated for so long. Taking them by the arm, He makes them His own; God, the One, inaccessible and infinite, bestows His kindness. Prays Nanak, forever immaculate are those who sing the Praises of the True Word of the Shabad. ||2|| Listen, O most fortunate ones, to the Ambrosial Bani of the Word of the Lord. He alone, whose karma is so pre-ordained, has it enter into his heart. He alone knows the Unspoken Speech, unto whom God has shown His Mercy. He becomes immortal, and shall not die again; his troubles, disputes and pains are dispelled. He finds the Sanctuary of the Lord; he does not forsake the Lord, and does not leave. God’s Love is pleasing to his mind and body. Prays Nanak, sing forever the Sacred Ambrosial Bani of His Word. ||3|| My mind and body are intoxicated – this state cannot be described. We originated from Him, and into Him we shall merge once again. I merge into God’s Light, through and through, like water merging into water. The One Lord permeates the water, the land and the sky – I do not see any other. He is totally permeating the woods, meadows and the three worlds. I cannot express His worth. Prays Nanak, He alone knows – He who created this creation. ||4||2||5||

ਪਦਅਰਥ:- ਸਰ—ਤਾਲਾਬ। ਸਰੋਵਰ—ਸ੍ਰੇਸ਼ਟ ਤਾਲਾਬ। ਤਹ—ਉੱਥੇ। ਮਨਾ—ਹੇ ਮਨ! ਮਜਨੁ—ਇਸ਼ਨਾਨ। ਸਰੇ—ਸਰਿ, ਸਰ ਵਿਚ। ਹਰਿ ਸਰੇ—ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਸਰ ਵਿਚ। ਸਭਿ—ਸਾਰੇ। ਕਿਲਬਿਖ—ਪਾਪ। ਸਜਨੁ—ਮਿੱਤਰ। ਨਾਸੇ—ਨਾਸ ਕਰ ਦੇਂਦਾ ਹੈ। ਕਉ—ਨੂੰ। ਕਟੈ—ਕੱਟ ਦੇਂਦਾ ਹੈ। ਫਾਸੇ—ਫਾਹੀਆਂ। ਰੰਗੇ—ਰੰਗਿ, ਪ੍ਰੇਮ ਵਿਚ। ਤਹਾ—ਉਸ (ਸਾਧ ਸੰਗਤਿ) ਵਿਚ। ਹਰਿ—ਹੇ ਹਰੀ!।1। ਤਹ—ਉੱਥੇ, ਸਾਧ ਸੰਗਤਿ ਵਿਚ। ਬਿਨੋਦ—ਖ਼ੁਸ਼ੀਆਂ। ਅਨਹਦ—ਇਕ-ਰਸ, ਲਗਾਤਾਰ। ਝੁਣਕਾਰੋ—(ਵੱਜ ਰਹੇ ਸਾਜਾਂ ਦੀ) ਮੱਠੀ ਮੱਠੀ ਆਵਾਜ਼। ਮਿਲਿ—ਮਿਲ ਕੇ। ਜੈਕਾਰੋ—ਸਿਫ਼ਤਿ-ਸਾਲਾਹ। ਖਸਮ ਭਾਵਹਿ—ਖਸਮ ਨੂੰ ਪਿਆਰੇ ਲੱਗਦੇ ਹਨ। ਰੰਗਿ—ਰੰਗ ਵਿਚ। ਭਿੰਨੀਆ—ਭਿੱਜੀ ਰਹਿੰਦੀ ਹੈ। ਆਪੁ—ਆਪਾ-ਭਾਵ, ਅਹੰਕਾਰ। ਚਿਰੀ ਵਿਛੁੰਨਿਆ—ਚਿਰਾਂ ਦੇ ਵਿਛੁੱੜੇ ਹੋਏ। ਗਹਿ—ਫੜ ਕੇ। ਭੁਜਾ—ਬਾਂਹ। ਅਗਮ—ਅਪਹੁੰਚ। ਅਪਾਰੋ—ਬੇਅੰਤ। ਸਚੁ ਸਬਦੁ—ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਰੁਣਝੁਣਕਾਰੋ—ਮਿੱਠੀ ਸੁਰੀਲੀ ਮੱਧਮ ਆਵਾਜ਼।2।

ਅਰਥ:- ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ। ਹੇ ਮਨ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ। (ਜੇਹੜਾ ਮਨੁੱਖ ਇਹ ਇਸ਼ਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੇੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ। ਗੁਰੂ ਨਾਨਕ ਜੀ ਕਹਿੰਦੇ ਹਨ, ਕਿ ਨਾਨਕ ਬੇਨਤੀ ਕਰਦਾ ਹੈ—ਹੇ ਹਰੀ! ਕਿਰਪਾ ਕਰ, ਤੇਰੇ ਸੋਹਣੇ ਕੋਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ।1। ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖ਼ੁਸ਼ੀਆਂ ਦੀ (ਮਾਨੋ) ਇਕ-ਰਸ ਰੌ ਚਲੀ ਰਹਿੰਦੀ ਹੈ। ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ। ਸੰਤ ਜਨ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਖ਼ਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੱਜੀ ਰਹਿੰਦੀ ਹੈ। ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ। ਅਪਹੁੰਚ ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਕਿ ਨਾਨਕ ਬੇਨਤੀ ਕਰਦਾ ਹੈ—ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਮਿੱਠੀ ਮਿੱਠੀ ਰੌ ਚਲਾਈ ਰੱਖਦੀ ਹੈ।2।

पद अर्थ :-सर-तालाब। सरोवर-श्रेष्ठ तालाब। तह-वहाँ। मना-हे मन ! मजनु-स्नान। सरे-सरि, सर में। हरि सरे-परमात्मा (की सिफ़त-सालाह) के सर में। सभि-सारे। किलबिख-पाप। सजनु-मित्र। नासे-नास कर देता है। कउ-को। कटै-काट देता है। फासे-फाहीआँ (फंदे)। रंगे-रंगि, प्रेम में। तहा-उस (साध संगत) में। …

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...