ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ, 2023) Today Hukumnana Darbar Sahib JI

Today Hukumnana Darbar Sahib JI

www.facebook.com/HukamnamaSriDarbarSahibSriAmritsar

ਧਨਾਸਰੀ ਮਹਲਾ ੧ ॥
ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥

धनासरी महला १ ॥
चोरु सलाहे चीतु न भीजै ॥ जे बदी करे ता तसू न छीजै ॥ चोर की हामा भरे न कोइ ॥ चोरु कीआ चंगा किउ होइ ॥१॥ सुणि मन अंधे कुते कूड़िआर ॥ बिनु बोले बूझीऐ सचिआर ॥१॥ रहाउ ॥ चोरु सुआलिउ चोरु सिआणा ॥ खोटे का मुलु एकु दुगाणा ॥ जे साथि रखीऐ दीजै रलाइ ॥ जा परखीऐ खोटा होइ जाइ ॥२॥ जैसा करे सु तैसा पावै ॥ आपि बीजि आपे ही खावै ॥ जे वडिआईआ आपे खाइ ॥ जेही सुरति तेहै राहि जाइ ॥३॥ जे सउ कूड़ीआ कूड़ु कबाड़ु ॥ भावै सभु आखउ संसारु ॥ तुधु भावै अधी परवाणु ॥ नानक जाणै जाणु सुजाणु ॥४॥४॥६॥Today Hukumnana Darbar Sahib JI

Dhanaasaree, First Mehl:
If a thief praises someone, his mind is not pleased. If a thief curses him, no damage is done. No one will take responsibility for a thief. How can a thief’s actions be good? ||1|| Listen, O mind, you blind, false dog! Even without your speaking, the Lord knows and understands. ||1||Pause|| A thief may be handsome, and a thief may be wise, but he is still just a counterfeit coin, worth only a shell. If it is kept and mixed with other coins, it will be found to be false, when the coins are inspected. ||2|| As one acts, so does he receive. As he plants, so does he eat. He may praise himself gloriously, but still, according to his understanding, so is the path he must follow. ||3|| He may tell hundreds of lies to conceal his falsehood, and all the world may call him good. If it pleases You, Lord, even the foolish are approved. O Nanak, the Lord is wise, knowing, all-knowing. ||4||4||6||

ਅਰਥ: ਧਨਾਸਰੀ ਰਾਗ ਵਿਚ ਗੁਰੂ ਨਾਨਕ ਜੀ ਦੀ ਬਾਣੀ। ਜੇ ਕੋਈ ਚੋਰ (ਉਸ ਹਾਕਮ ਦੀ ਜਿਸ ਦੇ ਸਾਹਮਣੇ ਉਸ ਦਾ ਮੁਕੱਦਮਾ ਪੇਸ਼ ਹੈ) ਖ਼ੁਸ਼ਾਮਦ ਕਰੇ ਤਾਂ ਉਸ ਨੂੰ (ਇਹ) ਯਕੀਨ ਨਹੀਂ ਬਣ ਸਕਦਾ (ਕਿ ਇਹ ਸੱਚਾ ਹੈ), ਜੇ ਉਹ ਚੋਰ (ਹਾਕਮ ਦੀ) ਬਦ-ਖ਼ੋਈ ਕਰੇ ਤਾਂ ਭੀ ਉਹ ਰਤਾ ਭਰ ਨਹੀਂ ਘਾਬਰਦਾ । ਕੋਈ ਭੀ ਮਨੁੱਖ ਕਿਸੇ ਚੋਰ ਦੇ ਚੰਗੇ ਹੋਣ ਦੀ ਗਵਾਹੀ ਨਹੀਂ ਦੇ ਸਕਦਾ । ਜੇਹੜਾ ਮਨੁੱਖ (ਲੋਕਾਂ ਦੀਆਂ ਨਜ਼ਰਾਂ ਵਿਚ) ਚੋਰ ਮੰਨਿਆ ਗਿਆ, ਉਹ (ਖ਼ੁਸ਼ਾਮਦਾਂ ਜਾਂ ਬਦ-ਖ਼ੋਈਆਂ ਨਾਲ ਹੋਰਨਾਂ ਦੇ ਸਾਹਮਣੇ) ਚੰਗਾ ਨਹੀਂ ਬਣ ਸਕਦਾ ।੧। ਹੇ ਅੰਨ੍ਹੇ ਲਾਲਚੀ ਤੇ ਝੂਠੇ ਮਨ! (ਧਿਆਨ ਨਾਲ) ਸੁਣ । ਸੱਚਾ ਮਨੁੱਖ ਬਿਨਾ ਬੋਲਿਆਂ ਹੀ ਪਛਾਣਿਆ ਜਾਂਦਾ ਹੈ ।੧।ਰਹਾਉ। ਚੋਰ ਪਿਆ ਸੋਹਣਾ ਬਣੇ ਚਤੁਰ ਬਣੇ (ਪਰ ਆਖ਼ਰ ਉਹ ਚੋਰ ਹੀ ਹੈ ਉਸ ਦੀ ਕਦਰ ਕੀਮਤ ਨਹੀਂ ਪੈਂਦੀ, ਜਿਵੇਂ) ਖੋਟੇ ਰੁਪਏ ਦਾ ਮੁੱਲ ਦੋ ਗੰਢੇ ਕੌਡਾਂ ਹੀ ਹੈ । ਜੇ ਖੋਟੇ ਰੁਪਏ ਨੂੰ (ਖਰਿਆਂ ਵਿਚ) ਰੱਖ ਦੇਈਏ, (ਖਰਿਆਂ ਵਿਚ) ਰਲਾ ਦੇਈਏ, ਤਾਂ ਭੀ ਜਦੋਂ ਉਸ ਦੀ ਪਰਖ ਹੁੰਦੀ ਹੈ ਤਦੋਂ ਉਹ ਖੋਟਾ ਹੀ ਕਿਹਾ ਜਾਂਦਾ ਹੈ ।੨। ਮਨੁੱਖ ਜੈਸਾ ਕੰਮ ਕਰਦਾ ਹੈ ਵੈਸਾ ਹੀ ਉਸ ਦਾ ਫਲ ਪਾਂਦਾ ਹੈ । ਹਰ ਕੋਈ ਆਪ (ਕਰਮਾਂ ਦੇ ਬੀਜ) ਬੀਜ ਕੇ ਆਪ ਹੀ ਫਲ ਖਾਂਦਾ ਹੈ । ਜੇ ਕੋਈ ਮਨੁੱਖ (ਹੋਵੇ ਤਾਂ ਖੋਟਾ, ਪਰ) ਆਪਣੀਆਂ ਵਡਿਆਈਆਂ ਦੀਆਂ ਕਸਮਾਂ ਚੁੱਕੀ ਜਾਏ (ਉਸ ਦਾ ਇਤਬਾਰ ਨਹੀਂ ਬਣ ਸਕਦਾ, ਕਿਉਂਕਿ) ਮਨੁੱਖ ਦੀ ਜਿਹੋ ਜਿਹੀ ਮਨੋ-ਵਾਸਨਾ ਹੈ ਉਹੋ ਜਿਹੇ ਰਸਤੇ ਉਤੇ ਹੀ ਉਹ ਤੁਰਦਾ ਹੈ ।੩। (ਆਪਣਾ ਇਤਬਾਰ ਜਮਾਣ ਲਈ ਚਲਾਕ ਬਣ ਕੇ) ਭਾਵੇਂ ਸਾਰੇ ਸੰਸਾਰ ਨੂੰ ਝੂਠੀਆਂ ਗੱਲਾਂ ਤੇ ਗੱਪਾਂ ਆਖੀ ਜਾਏ (ਪਰ, ਹੇ ਪ੍ਰਭੂ! ਕੋਈ ਮਨੁੱਖ ਤੈਨੂੰ ਧੋਖਾ ਨਹੀਂ ਦੇ ਸਕਦਾ) । (ਹੇ ਪ੍ਰਭੂ! ਜੇ ਦਿਲ ਦਾ ਖਰਾ ਹੋਵੇ ਤਾਂ) ਇਕ ਸਿੱਧੜ ਮਨੁੱਖ ਭੀ ਤੈਨੂੰ ਪਸੰਦ ਆ ਜਾਂਦਾ ਹੈ, ਤੇਰੇ ਦਰ ਤੇ ਕਬੂਲ ਹੋ ਜਾਂਦਾ ਹੈ । ਹੇ ਨਾਨਕ! ਘਟ ਘਟ ਦੀ ਜਾਣਨ ਵਾਲਾ ਸੁਜਾਨ ਪ੍ਰਭੂ (ਸਭ ਕੁਝ) ਜਾਣਦਾ ਹੈ ।੪।੩।੬।Today Hukumnana Darbar Sahib JI

also read :- CM ਮਾਨ ਦੀਆਂ ਕੋਸ਼ਿਸ਼ਾਂ ਨੂੰ ਪੈਣ ਲੱਗਾ ਬੂਰ, ਪੰਜਾਬ ਲਈ ਆਈ ਚੰਗੀ ਖ਼ਬਰ

हिंदी में अर्थ :-
धनासरी राग में गुरू नानक देव जी की वाणी। यदि कोई चोर (उस राजा की, जिस के सामने उस का मुक्कदमा पेश है) खुश़ामद करे तो राजा को (यह) यकीन नहीं बन सकता (कि यह चोर सच्चा है), यदि वह चोर (हाकम की) बेज्जती करे तो भी वह पल भर नहीं घबराता। कोई भी मनुष्य किसी चोर के अच्छे होने की गवाही नहीं दे सकता। जो मनुष्य (लोगों की नजरों में) चोर माना गया, वह (खुश़ामद या बेज्जती से औरों के सामने) अच्छा नहीं बन सकता ॥१॥ हे अन्धे लालची और झूठे मन! (ध्यान से) सुन। सच्चा मनुष्य बिना बोले ही पहचाना जाता है ॥१॥ रहाउ ॥ चोर होते हुए, अच्छा बने या चतुर बने, (पर आखिर वह चोर ही है उस की कदर कीमत नहीं पड़ती, जैसे) खोटे रूपए की कीमत दो टका ही है। जे खोटे रूपए को (खरे में) रख दें, (खरों में) मिला दें, तो भी जब उसकी परख होती है तब भी वह खोटा ही कहा जाता है ॥२॥ मनुष्य जैसा कार्य करता है वैसा ही उस का फल पाता है। हर कोई आपने (कर्मों के बीज) बोने के बाद आप ही फल खाता है। यदि कोई मनुष्य (हो तो खोटा, पर) अपनी बड़ाई की कसमें खाए , ( तो उस का एतबार नहीं किया जा सकता, क्योंकि) मनुष्य की जिस तरह की मनों-वासना है वैसे ही रास्ते पर वह चलता है। (अपनी प्रतिष्ठा स्थापित करने के लिए चतुर होना) भले ही सारी दुनिया झूठी बातें कहे और चुगलखोरी करे (लेकिन, हे भगवान! कोई भी आदमी आपको धोखा नहीं दे सकता)। (हे प्रभु! यदि हृदय ठीक हो तो) सीधा आदमी भी आपको पसंद करता है, आपके दर पर स्वीकार करता है। गुरू नानक जी कहते हैं, हे नानक! सुजान प्रभु, घाट घाट की जानने वाला प्रभु सब कुछ जानते हैं, (सब कुछ) ।4।3।6।Today Hukumnana Darbar Sahib JI

www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!

[wpadcenter_ad id='4448' align='none']