ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਮਈ, 2023) Today Hukumnana Darbar Sahib JI

Today Hukumnana Darbar Sahib JI

www.facebook.com/HukamnamaSriDarbarSahibSriAmritsar

ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥

सूही महला ५ ॥ अबिचल नगरु गोबिंद गुरू का नामु जपत सुखु पाइआ राम ॥ मन इछे सेई फल पाए करतै आपि वसाइआ राम ॥ करतै आपि वसाइआ सरब सुख पाइआ पुत भाई सिख बिगासे ॥ गुण गावहि पूरन परमेसुर कारजु आइआ रासे ॥ प्रभु आपि सुआमी आपे रखा आपि पिता आपि माइआ ॥ कहु नानक सतिगुर बलिहारी जिनि एहु थानु सुहाइआ ॥१॥

Soohee, Fifth Mehl: Eternal and immovable is the City of God and Guru; chanting His Name, I have found peace. I have obtained the fruits of my mind’s desires; the Creator Himself established it. The Creator Himself established it. I have found total peace; my children, siblings and Sikhs have all blossomed forth in bliss. Singing the Glorious Praises of the Perfect Transcendent Lord, my affairs have come to be resolved. God Himself is my Lord and Master. He Himself is my Saving Grace; He Himself is my father and mother. Says Nanak, I am a sacrifice to the True Guru, who has embellished and adorned this place. ||1||Today Hukumnana Darbar Sahib JI

ਅਬਿਚਲ = ਕਦੇ ਨਾਸ ਨਾਹ ਹੋਣ ਵਾਲੇ ਪਰਮਾਤਮਾ ਦਾ । ਜਪਤ = ਜਪਦਿਆਂ। ਸੁਖੁ = ਆਤਮਕ ਆਨੰਦ। ਮਨ ਇਛੇ = ਮਨ-ਮੰਗੇ, ਜਿਨ੍ਹਾਂ ਦੀ ਇੱਛਾ ਮਨ ਵਿਚ ਕੀਤੀ। ਸੇਈ = ਉਹ (ਸਾਰੇ) ਹੀ। ਕਰਤੈ = ਕਰਤਾਰ ਨੇ। ਨਗਰੁ = (ਸਰੀਰ-) ਸ਼ਹਰ। ਸਰਬ ਸੁਖ = ਸਾਰੇ ਸੁਖ। ਸਿਖ = ਗੁਰੂ ਦੇ ਸਿੱਖ। ਬਿਗਾਸੇ = ਖਿੜ ਗਏ, ਪ੍ਰਸੰਨ-ਚਿੱਤ। ਗਾਵਹਿ = ਗਾਂਦੇ ਹਨ। ਕਾਰਜੁ = ਮਨੁੱਖਾ ਜੀਵਨ ਦਾ ਮਨੋਰਥ। ਆਇਆ ਰਾਸੇ = ਸਿਰੇ ਚੜ੍ਹ ਜਾਂਦਾ ਹੈ। ਰਖਾ = ਰਾਖਾ। ਮਾਇਆ = ਮਾਂ। ਸਤਿਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ) ਨੇ। ਥਾਨੁ = (ਸਰੀਰ-) ਥਾਂ ॥੧॥

(ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾਂ ਦਾ ਸਰੀਰ) ਅਬਿਨਾਸੀ ਪਰਮਾਤਮਾ ਦੇ ਰਹਿਣ ਲਈ ਸ਼ਹਰ ਬਣ ਗਿਆ। ਕਰਤਾਰ ਨੇ (ਉਸ ਸਰੀਰ-ਸ਼ਹਰ ਨੂੰ) ਆਪ ਵਸਾ ਦਿੱਤਾ (ਆਪਣੇ ਵੱਸਣ ਲਈ ਤਿਆਰ ਕਰ ਲਿਆ) ਉਹਨਾਂ ਮਨੁੱਖਾਂ ਨੇ ਮਨ-ਮੰਗੀਆਂ ਮੁਰਾਦਾਂ ਸਦਾ ਹਾਸਲ ਕੀਤੀਆਂ। ਕਰਤਾਰ ਨੇ (ਜਿਨ੍ਹਾਂ ਮਨੁੱਖਾਂ ਦੇ ਸਰੀਰ ਨੂੰ) ਆਪਣੇ ਵੱਸਣ ਲਈ ਤਿਆਰ ਕਰ ਲਿਆ, ਉਹਨਾਂ ਨੇ ਸਾਰੇ ਸੁਖ-ਆਨੰਦ ਮਾਣੇ, (ਗੁਰੂ ਕੇ ਉਹ) ਸਿੱਖ (ਗੁਰੂ ਕੇ ਉਹ) ਪੁੱਤਰ (ਗੁਰੂ ਕੇ ਉਹ) ਭਰਾ ਸਦਾ ਖਿੜੇ-ਮੱਥੇ ਰਹਿੰਦੇ ਹਨ। (ਉਹ ਵਡ-ਭਾਗੀ ਮਨੁੱਖ) ਸਰਬ-ਵਿਆਪਕ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, (ਉਹਨਾਂ ਮਨੁੱਖਾਂ ਦਾ) ਜੀਵਨ ਮਨੋਰਥ ਸਿਰੇ ਚੜ੍ਹ ਜਾਂਦਾ ਹੈ। (ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਜਿਨ੍ਹਾਂ ਦੇ ਸਰੀਰ ਨੂੰ ਪਰਮਾਤਮਾ ਨੇ ਆਪਣੇ ਵੱਸਣ ਲਈ ਸ਼ਹਰ ਬਣਾ ਲਿਆ) ਮਾਲਕ-ਪ੍ਰਭੂ (ਉਹਨਾਂ ਦੇ ਸਿਰ ਉੱਤੇ) ਸਦਾ ਆਪ ਹੀ ਰਾਖਾ ਬਣਿਆ ਰਹਿੰਦਾ ਹੈ (ਜਿਵੇਂ ਮਾਪੇ ਆਪਣੇ ਪੁੱਤਰ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਉਹਨਾਂ ਮਨੁੱਖਾਂ ਲਈ) ਆਪ ਹੀ ਪਿਉ ਆਪ ਹੀ ਮਾਂ ਬਣਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਉਸ ਗੁਰੂ ਤੋਂ ਸਦਾ ਕੁਰਬਾਨ ਹੁੰਦਾ ਰਹੁ, ਜਿਸ ਨੇ (ਹਰਿ-ਨਾਮ-ਸਿਮਰਨ ਦੀ ਦਾਤ ਦੇ ਕੇ ਕਿਸੇ ਵਡ-ਭਾਗੀ ਦੇ) ਇਸ ਸਰੀਰ-ਥਾਂ ਨੂੰ ਸੁੰਦਰ ਬਣਾ ਦਿੱਤਾ ॥੧॥Today Hukumnana Darbar Sahib JI

also read :- 3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ

( गुरु की शरण आ कर जिन मनुखों ने) सब से बड़े गोबिंद का नाम जपते हुए आत्मिक आनंद प्राप्त कर लिया, (उनका सरीर) अबिनासी परमात्मा के रहने के लिए नगर बन गया। करतार ने (उस सरीर-नगर को) आप बसा दिया (अपने बसने के लिए तैयार कर लिया, उन्होंने सारे सुख-आनंद मनाये, (गुरु के वह) सिख (गुरु के वह) पुत्र (गुरु के वह) भाई सदा खिड़े-माथे रहते हैं। (वह बड़े भाग्य वाले मनुख) सर्ब-व्यापक परमात्मा के गुण गाते रहते हैं, (उन मनुखों का) जीवन मनोरथ सिरे चढ़ जाता है। (जो मनुख परमात्मा का नाम जपते हैं, जिन के सरीर को परमात्मा ने अपने बसने के लिए नगर बना लिया) मालिक प्रभु (उनके सिर पर) सदा आप ही सहाई बना रहता है (जैसे माँ-बाप अपने पुत्र का ध्यान रखते हैं, उसी प्रकार परमात्मा उन मनुखों के लिए) आप ही बाप, आप ही माँ बना रहता है। गुरु नानक जी कहते हैं की उस गुरु से सदा कुर्बान होते रहो, जिस ने (हरी-नाम-सिमरन की दात दे के किसी वड-भागी के) इस सरीर स्थान को सुंदर बना दिया॥१॥Today Hukumnana Darbar Sahib JI

www.facebook.com/GurbaniThoughtOfTheDay
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

[wpadcenter_ad id='4448' align='none']