ਵਹੀਕਲ ਡਰਾਈਵ ਕਰਦੇ ਅਤੇ ਸੜਕ ਤੇ ਪੈਦਲ ਚਲਦੇ ਆਮ ਨਾਗਰਿਕਾਂ ਨੂੰ ਲੈ ਕੇ ਹੁਕਮ

Today’s big news ਫਿਰੋਜ਼ਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਵੱਲੋਂ ਆਮ ਨਾਗਰਿਕਾਂ ਨੂੰ ਵਾਹਨ ਚਲਾਉਣ ਅਤੇ ਸੜਕ ‘ਤੇ ਚੱਲਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਮੈਜਿਸਟਰੇਟ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਾਹਨ ਚਲਾਉਣ ਅਤੇ ਸੜਕ ‘ਤੇ ਚੱਲਣ ਸਮੇਂ ਮੂੰਹ ਢੱਕਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਆਮ ਲੋਕ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣੇ ਮੂੰਹ ਕੱਪੜੇ ਨਾਲ ਢੱਕ ਲੈਂਦੇ ਹਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨੀ ਔਖੀ ਹੋ ਜਾਂਦੀ ਹੈ।

READ ALSO : NIA ਦੀ ਪੰਜਾਬ ‘ਚ ਫਿਰ ਵੱਡੀ ਕਾਰਵਾਈ, ਹੁਣ ਮੋਗਾ ‘ਚ ਜ਼ਬਤ ਕੀਤੀ ਇਹ ਜਾਇਦਾਦ

ਇਹ ਵੀ ਦੱਸ ਦੇਈਏ ਕਿ ਇਸ ਤਰੀਕੇ ਨਾਲ ਮੂੰਹ ਢੱਕ ਕੇ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਗੰਭੀਰ ਅਪਰਾਧ ਨੂੰ ਪੁਲਿਸ ਦੀ ਗ੍ਰਿਫ਼ਤ ਤੋਂ ਬਚਾਇਆ ਜਾ ਸਕਦਾ ਹੈ।Today’s big news

ਇਸ ਲਈ ਇਸ ਕਾਰਵਾਈ ਨੂੰ ਰੋਕਣ ਲਈ ਲੋਕ ਹਿੱਤ ਵਿੱਚ ਆਮ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮੂੰਹ ਢੱਕ ਕੇ ਵਾਹਨ ਚਲਾਉਣ ਅਤੇ ਪੈਦਲ ਚੱਲਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ ਜੋ ਕਿਸੇ ਬਿਮਾਰੀ ਜਾਂ ਐਲਰਜੀ ਕਾਰਨ ਡਾਕਟਰੀ ਨਿਗਰਾਨੀ ਹੇਠ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨਦੇ ਹਨ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।Today’s big news

[wpadcenter_ad id='4448' align='none']