Today’s edict from Sri Darbar Sahib
ਸਲੋਕ ਮਃ ੧ ॥
ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮੁ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਮਃ ੧ ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨੑ ਕਹਾਣੀਆ ਕੇਤੇ ਬੇਦ ਬੀਚਾਰ ॥ ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥ ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥੪॥
ਸੋਮਵਾਰ, ੧੮ ਹਾੜ (ਸੰਮਤ ੫੫੬ ਨਾਨਕਸ਼ਾਹੀ) (ਅੰਗ: ੪੬੪)
Today’s edict from Sri Darbar Sahib
ਸਲੋਕ ਮਃ ੧ ॥
ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ । ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ । ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ । ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ । ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ) । ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ । ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ, ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ । ਸਿੱਧ, ਬੁਧ, ਦੇਵਤੇ ਤੇ ਨਾਥ ਸਾਰੇ ਰੱਬ ਦੇ ਭੈ ਵਿਚ ਹਨ । ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ । ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ । ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ । ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ । ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ ।੧। ਹੇ ਨਾਨਕ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ; (ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ । (ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ, ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ, ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ, ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ; ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ ਗਿਆਨ ਕਿਵੇਂ ਮਿਲ ਸਕਦਾ ਹੈ?) ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ) । (ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ ।੨। ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ । ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ । ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ । ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ, ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ।੪।
SHALOK, FIRST MEHL:
In the Fear of God, the wind and breezes ever blow. In the Fear of God, thousands of rivers flow. In the Fear of God, fire is forced to labor. In the Fear of God, the earth is crushed under its burden. In the Fear of God, the clouds move across the sky. In the Fear of God, the Righteous Judge of Dharma stands at His Door. In the Fear of God, the sun shines, and in the Fear of God, the moon reflects. They travel millions of miles, endlessly. In the Fear of God, the Siddhas exist, as do the Buddhas, the demi-gods and Yogis. In the Fear of God, the Akaashic ethers are stretched across the sky. In the Fear of God, the warriors and the most powerful heroes exist. In the Fear of God, multitudes come and go. God has inscribed the Inscription of His Fear upon the heads of all. O Nanak, the Fearless Lord, the Formless Lord, the True Lord, is One. || 1 || FIRST MEHL: O Nanak, the Lord is fearless and formless; myriads of others, like Rama, are mere dust before Him. There are so many stories of Krishna, so many who reflect over the Vedas. So many beggars dance, spinning around to the beat. The magicians perform their magic in the market place, creating a false illusion.They sing as kings and queens, and speak of this and that. They wear earrings, and necklaces worth thousands of dollars. Those bodies on which they are worn, O Nanak, those bodies turn to ashes. Wisdom cannot be found through mere words. To explain it is as hard as iron. When the Lord bestows His Grace, then alone it is received; other tricks and orders are useless. || 2 || PAUREE: If the Merciful Lord shows His Mercy, then the True Guru is found. This soul wandered through countless incarnations, until the True Guru instructed it in the Word of the Shabad. There is no giver as great as the True Guru; hear this, all you people. Meeting the True Guru, the True Lord is found; He removes self-conceit from within, and instructs us in the Truth of Truths. || 4 ||Today’s edict from Sri Darbar Sahib