ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਜਾਰੀ

ਅੰਮ੍ਰਿਤਸਰ 22 ਮਾਰਚ 2024 —

ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ, ਹਵਾਲਾ ਨਗਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ। ਇਸ ਲਈ ਇਨਕਮ ਟੈਕਸ ਵਿਭਾਗ ਵੱਲੋਂ ਆਪਣੇ ਚੰਡੀਗੜ੍ਹ ਦਫਤਰ ਸਥਿਤ 24 ਘੰਟੇ ਸੱਤੋਂ ਦਿਨ ਚੱਲਣ ਵਾਲੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਹ ਕੰਟਰੋਲ ਰੂਮ ਕਮਰਾ ਨੰਬਰ ਜੀ 02,  ਗਰਾਊਂਡ ਫਲੋਰ, ਆਯ ਕਰ ਭਵਨ ਸੈਕਟਰ 17 ਈ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਦਾ ਟੋਲ ਫਰੀ ਨੰਬਰ 18001802141 ਅਤੇ ਵਟਸਐਪ ਨੰਬਰ 7589166713 ਹੈ। ਇਹ ਕੰਟਰੋਲ ਰੂਮ ਚੋਣਾਂ ਵਿੱਚ ਕਾਲੇ ਧਨ, ਹਵਾਲਾ, ਨਗਦੀ ਪ੍ਰਵਾਹ ਆਦਿ ਸਬੰਧੀ ਸਿ਼ਕਾਇਤਾਂ ਨੂੰ ਸੁਣੇਗਾ।

[wpadcenter_ad id='4448' align='none']