Toll plazas will be free
ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਇਨ੍ਹਾਂ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਮੰਗਾਂ ਇਸ ਵਿੱਚ ਸ਼ਾਮਲ ਹਨ। ਜਿਸ ‘ਤੇ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ ‘ਆਪ’ ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ ਹੈ।
Read Also : ਪੰਜਾਬ ਵਿੱਚ ਜ਼ਿਮਨੀ ਚੋਣਾਂ ਦੀਆਂ ਤਰੀਕਾ ਦਾ ਐਲਾਨ , ਜਾਣੋ ਪੰਜਾਬ ‘ਚ ਕਦੋਂ ਹੋਣਗੀਆਂ ਚੋਣਾਂ
ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ ਹੈ। ਜੋ ਕਾਰਪੋਰੇਟ ਪੱਖੀ ਡਬਲਯੂ.ਟੀ.ਓ. ਦੀ ਖੁੱਲੀ ਬਾਜ਼ਾਰ ਨੀਤੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਹਰਾਉਣ ਲਈ ਦਿਨ-ਰਾਤ ਇੱਕ ਕਰਨ ਦੀ ਅਪੀਲ ਕੀਤੀ ਹੈ। ਇਸੇ ਤਾਕਤ ਨਾਲ ਇਨ੍ਹਾਂ ਮੋਰਚਿਆਂ ਤੱਕ ਪਹੁੰਚੇ।
Toll plazas will be free